News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 22°C
BREAKING NEWS
Front Page
EN

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਸਮੀਖਿਆ ਲਈ 07 ਦਸੰਬਰ ਨੂੰ ਇਲੈਕਟੋਰਲ ਰੋਲ ਅਬਜ਼ਰਵਰ ਕਰਨਗੇ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਵੋਟ ਸਬੰਧੀ ਸ਼ਿਕਾਇਤਾਂ ਅਤੇ ਇਤਰਾਜ਼ ਸੁਣਨ ਲਈ ਵੀ ਉਪਲਬਧ ਰਹਿਣਗੇ ਇਲੈਕਟੋਰਲ ਰੋਲ ਅਬਜ਼ਰਵਰ: ਡਿਪਟੀ ਕਮਿਸ਼ਨਰ

News Varta Editorial Staff•Digital Edition
SHARE THIS STORY
ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਸਮੀਖਿਆ ਲਈ 07 ਦਸੰਬਰ ਨੂੰ ਇਲੈਕਟੋਰਲ ਰੋਲ ਅਬਜ਼ਰਵਰ ਕਰਨਗੇ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
ਮਾਲੇਰਕੋਟਲਾ 24 ਨਵੰਬਰ ( ਸੂਤਰ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ.ਐਸ.ਆਰ.) ਦੀ ਪ੍ਰਕਿਰਿਆ ਦੀ ਸਮੀਖਿਆ ਲਈ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਕਮਿਸ਼ਨਰ ਪਟਿਆਲਾ ਮੰਡਲ, ਪਟਿਆਲਾ ਸ੍ਰੀ ਵਿਨੈ ਬੁਬਲਾਨੀ, ਆਈ.ਏ.ਐੱਸ. ਨੂੰ ਇਲੈਕਟੋਰਲ ਰੋਲ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
file_00000000151c6230be8f245411eaecae.png
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇਲੈਕਟੋਰਲ ਰੋਲ ਅਬਜ਼ਰਵਰ ਵੱਲੋਂ 07 ਦਸੰਬਰ, ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਜ਼ਿਲ੍ਹੇ ਦੇ ਸੰਸਦ ਮੈਂਬਰ, ਵਿਧਾਇਕਾਂ ਅਤੇ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਕਨਵੀਨਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਉਹ ਜ਼ਿਲ੍ਹੇ ਦੇ ਕੁਝ ਪੋਲਿੰਗ ਬੂਥਾਂ ਦੀ ਚੈਕਿੰਗ ਵੀ ਕਰਨਗੇ।
img_20260504_205242.jpg
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਲੈਕਟੋਰਲ ਰੋਲ ਅਬਜ਼ਰਵਰ ਦੀ ਈਮੇਲ ਆਈ.ਡੀ. div.com.ptl@punjab.gov.in ਅਤੇ ਸੰਪਰਕ ਨੰਬਰ 0175-2970029 ਹੈ। ਵੋਟਰ ਸੂਚੀ ਵਿੱਚ ਆਪਣੀ ਵੋਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਇਤਰਾਜ਼ ਜਾਂ ਸਮੱਸਿਆ ਰੱਖਣ ਵਾਲਾ ਕੋਈ ਵੀ ਵਿਅਕਤੀ ਇਲੈਕਟੋਰਲ ਰੋਲ ਅਬਜ਼ਰਵਰ ਨਾਲ ਉਕਤ ਮਿਤੀ ਨੂੰ ਮਿਲ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਦੌਰਾਨ ਆਪਣੇ ਵੋਟ ਦੇ ਅਧਿਕਾਰ ਨਾਲ ਸਬੰਧਤ ਕਿਸੇ ਵੀ ਸਮੱਸਿਆ ਜਾਂ ਇਤਰਾਜ਼ ਬਾਰੇ ਨਿਰਧਾਰਤ ਮਿਤੀ ਨੂੰ ਅਬਜ਼ਰਵਰ ਦੇ ਧਿਆਨ ਵਿੱਚ ਲਿਆਉਣ, ਤਾਂ ਜੋ ਵੋਟਰ ਸੂਚੀਆਂ ਨੂੰ ਸਹੀ ਅਤੇ ਗਲਤੀ ਰਹਿਤ ਬਣਾਉਣ ਵਿੱਚ ਸਹਿਯੋਗ ਮਿਲ ਸਕੇ।

More from News Varta