News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 20°C
BREAKING NEWS
Front Page
EN

ਕਿਸਾਨ ਮੰਡੀਆਂ ਵਿੱਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ: ਡਿਪਟੀ ਕਮਿਸ਼ਨਰ

ਕੰਬਾਈਨ ਆਪਰੇਟਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਰਨ ਝੋਨੇ ਦੀ ਕਟਾਈ

News Varta Editorial Staff•Digital Edition
SHARE THIS STORY
ਕਿਸਾਨ ਮੰਡੀਆਂ ਵਿੱਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ: ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 26 ਅਕਤੂਬਰ ( ਸੂਤਰ )
img_20260705_132339.jpg
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਝੋਨੇ ਦੀ ਕਟਾਈ ਕਰਨ ਅਤੇ ਮੰਡੀਆਂ ਵਿੱਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਨਮੀ ਦੀ ਵੱਧ ਤੋਂ ਵੱਧ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਇਸ ਤੋਂ ਵੱਧ ਨਮੀ ਹੋਣ ਦੀ ਸੂਰਤ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਮੁਸ਼ਕਲ ਪੇਸ਼ ਆ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਝੋਨਾ ਮੰਡੀਆਂ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਸਕੇ।
img-20261021-wa0005.jpg
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮੌਜੂਦਾ ਸਾਲ ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸੁੱਕਾ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਝੋਨਾ ਮੰਡੀਆਂ ਵਿੱਚ ਲਿਆਉਣ ਨਾਲ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਉਪਜ ਦਾ ਨਿਰਧਾਰਿਤ ਸਮਰਥਨ ਮੁੱਲ ਪ੍ਰਾਪਤ ਕਰਨ ਵਿੱਚ ਵੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਸਮੂਹ ਕੰਬਾਈਨ ਆਪਰੇਟਰਾਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਕੰਬਾਈਨ ਆਪਰੇਟਰ ਨਿਰਧਾਰਿਤ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ, ਤਾਂ ਜੋ ਫ਼ਸਲ ਦੀ ਕਟਾਈ ਸਬੰਧੀ ਜਾਰੀ ਹਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

More from News Varta