News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 17°C
BREAKING NEWS
Front Page
EN

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਅੰਮ੍ਰਿਤਸਰ ਵਿਖੇ 17 ਤੋਂ 23 ਅਕਤੂਬਰ ਤੱਕ ਹੋਣਗੀਆਂ ਰਾਜ ਪੱਧਰੀ ਰਗਬੀ ਅਤੇ ਆਰਚਰੀ ਖੇਡਾਂ

ਵਧੀਕ ਡਿਪਟੀ ਕਮਿਸ਼ਨਰ ਪਲਵੀ ਮਿਸ਼ਰਾ ਨੇ ਖੇਡਾਂ ਦੇ ਸੁਚਾਰੂ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

News Varta Editorial Staff•Digital Edition
SHARE THIS STORY
ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਅੰਮ੍ਰਿਤਸਰ ਵਿਖੇ 17 ਤੋਂ 23 ਅਕਤੂਬਰ ਤੱਕ ਹੋਣਗੀਆਂ ਰਾਜ ਪੱਧਰੀ ਰਗਬੀ ਅਤੇ ਆਰਚਰੀ ਖੇਡਾਂ
ਅੰਮ੍ਰਿਤਸਰ 15 ਅਕਤੂਬਰ ( ਸੂਤਰ ) ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰਾਜ ਪੱਧਰੀ ਖੇਡਾਂ 10 ਅਕਤੂਬਰ ਤੋਂ 23 ਨਵੰਬਰ, 2026 ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਰਗਬੀ ਅਤੇ ਆਰਚਰੀ ਦੇ ਰਾਜ ਪੱਧਰੀ ਮੁਕਾਬਲੇ 17 ਤੋਂ 23 ਅਕਤੂਬਰ ਤੱਕ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪਲਵੀ ਮਿਸ਼ਰਾ, ਆਈ.ਏ.ਐੱਸ. ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੇ ਸੁਚਾਰੂ ਅਤੇ ਸਫਲ ਆਯੋਜਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਖੇਡਾਂ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਦੱਸਿਆ ਕਿ ਆਰਚਰੀ ਦੇ ਰਾਜ ਪੱਧਰੀ ਮੁਕਾਬਲੇ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17, ਅੰਡਰ-21, 21 ਤੋਂ 30 ਸਾਲ ਅਤੇ 31 ਤੋਂ 40 ਸਾਲ ਉਮਰ ਵਰਗ ਦੇ ਖਿਡਾਰੀ ਭਾਗ ਲੈਣਗੇ। ਇਸੇ ਤਰ੍ਹਾਂ ਰਗਬੀ ਦੇ ਰਾਜ ਪੱਧਰੀ ਮੁਕਾਬਲੇ ਖਾਲਸਾ ਕਾਲਜ ਅਤੇ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ ਵਿਖੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17, ਅੰਡਰ-21 ਅਤੇ 21 ਤੋਂ 30 ਸਾਲ ਉਮਰ ਵਰਗ ਦੇ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਸ੍ਰੀਮਤੀ ਪਲਵੀ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀ 16 ਅਕਤੂਬਰ ਨੂੰ ਅੰਮ੍ਰਿਤਸਰ ਪਹੁੰਚਣਗੇ ਅਤੇ ਲਗਭਗ 2000 ਖਿਡਾਰੀਆਂ ਦੇ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਦੀ ਸੰਭਾਵਨਾ ਹੈ। ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਖੇਡ ਵਿਭਾਗ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਖੇਡ ਪ੍ਰੇਮੀਆਂ ਅਤੇ ਆਮ ਲੋਕਾਂ ਨੂੰ ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਵਿੱਚ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਪੰਜਾਬ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਦਾ ਉਦੇਸ਼ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਖੇਡਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣਾ ਹੈ।
img_20260705_132339.jpg

More from News Varta