News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 22°C
BREAKING NEWS
Front Page
EN

ਜਨਗਣਨਾ-2027: ਜ਼ਿਲ੍ਹਾ ਮਾਲੇਰਕੋਟਲਾ ਵਿੱਚ ਡਿਜੀਟਲ ਜਾਗਰੂਕਤਾ ਵੈਨਾਂ ਰਾਹੀਂ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

16 ਤੋਂ 30 ਨਵੰਬਰ ਤੱਕ ਜ਼ਿਲ੍ਹਾ ਵਾਸੀ ਘਰ ਬੈਠੇ ਆਨਲਾਈਨ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਦੀ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਜ਼ਿਲ੍ਹਾ ਵਾਸੀ : ਡਿਪਟੀ ਕਮਿਸ਼ਨਰ

News Varta Editorial Staff•Digital Edition
SHARE THIS STORY
ਜਨਗਣਨਾ-2027: ਜ਼ਿਲ੍ਹਾ ਮਾਲੇਰਕੋਟਲਾ ਵਿੱਚ ਡਿਜੀਟਲ ਜਾਗਰੂਕਤਾ ਵੈਨਾਂ ਰਾਹੀਂ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
1000636987.jpg
1000636980.jpg
ਮਾਲੇਰਕੋਟਲਾ, 15 ਨਵੰਬਰ ( ਸੂਤਰ )
img_20260705_132339.jpg
ਜਨਗਣਨਾ-2027 ਦੇ ਦੂਜੇ ਪੜਾਅ ਨੂੰ ਸੁਚਾਰੂ, ਪਾਰਦਰਸ਼ੀ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਸ ਅਫ਼ਸਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਡਿਜੀਟਲ ਜਾਗਰੂਕਤਾ ਵੈਨਾਂ ਰਾਹੀਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਜਨਗਣਨਾ ਦੀ ਮਹੱਤਤਾ, ਸਵੈ-ਗਣਨਾ ਦੀ ਸਹੂਲਤ ਅਤੇ ਇਸ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
img-20261115-wa0007.jpg
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਜਨਗਣਨਾ-2027 ਨੂੰ ਡਿਜੀਟਲ ਤਕਨੀਕ ਨਾਲ ਜੋੜਦਿਆਂ ਆਮ ਨਾਗਰਿਕਾਂ ਦੀ ਸਹੂਲਤ ਲਈ ਸਵੈ-ਗਣਨਾ ਦੀ ਵਿਵਸਥਾ ਕੀਤੀ ਗਈ ਹੈ। ਇਸ ਤਹਿਤ ਜ਼ਿਲ੍ਹਾ ਵਾਸੀ 16 ਨਵੰਬਰ ਤੋਂ 30 ਨਵੰਬਰ 2026 ਤੱਕ ਆਪਣੇ ਮੋਬਾਈਲ ਫ਼ੋਨ, ਟੈਬਲੇਟ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕਣਗੇ।
img_20260504_205242.jpg
ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਲਈ ਨਾਗਰਿਕ ਅਧਿਕਾਰਤ ਪੋਰਟਲ se.census.gov.in 'ਤੇ ਜਾ ਕੇ ਆਪਣਾ ਰਾਜ ਚੁਣਨ ਉਪਰੰਤ ਪਰਿਵਾਰ ਦੇ ਮੁਖੀ ਦਾ ਨਾਮ, ਮੋਬਾਈਲ ਨੰਬਰ ਅਤੇ ਹੋਰ ਲੋੜੀਂਦੇ ਵੇਰਵੇ ਦਰਜ ਕਰ ਸਕਦੇ ਹਨ। ਮੋਬਾਈਲ ਨੰਬਰ ਦੀ ਓ.ਟੀ.ਪੀ. ਰਾਹੀਂ ਤਸਦੀਕ ਕਰਨ ਤੋਂ ਬਾਅਦ ਆਪਣੇ ਘਰ ਦਾ ਪਤਾ, ਡਿਜੀਟਲ ਨਕਸ਼ੇ 'ਤੇ ਘਰ ਦੀ ਸਥਿਤੀ ਅਤੇ ਪਰਿਵਾਰ ਨਾਲ ਸਬੰਧਤ ਜਾਣਕਾਰੀ ਭਰੀ ਜਾ ਸਕਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਨਾਗਰਿਕਾਂ ਨੂੰ 11 ਅੰਕਾਂ ਵਾਲਾ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (SE ID) ਪ੍ਰਾਪਤ ਹੋਵੇਗਾ। ਇਸ ਨੰਬਰ ਨੂੰ ਸੰਭਾਲ ਕੇ ਰੱਖਿਆ ਜਾਵੇ ਤਾਂ ਜੋ ਜਨਗਣਨਾ ਕਰਮਚਾਰੀਆਂ ਦੇ ਘਰ ਆਉਣ ਸਮੇਂ ਇਸ ਨੂੰ ਦਿਖਾਇਆ ਜਾ ਸਕੇ। ਇਸ ਨਾਲ ਜਨਗਣਨਾ ਦੀ ਪ੍ਰਕਿਰਿਆ ਹੋਰ ਸੁਖਾਲੀ ਅਤੇ ਸਮਾਂ ਬਚਾਉਣ ਵਾਲੀ ਬਣੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਰਧਾਰਤ ਪ੍ਰੋਗਰਾਮ ਅਨੁਸਾਰ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰਾਂ ਵੱਲੋਂ ਘਰ-ਘਰ ਜਾ ਕੇ ਜਨਗਣਨਾ ਕੀਤੀ ਜਾਵੇਗੀ, ਜਦਕਿ 5 ਤੋਂ 9 ਜਨਵਰੀ 2027 ਤੱਕ ਪੁਨਰ-ਨਿਰੀਖਣ ਦੀ ਪ੍ਰਕਿਰਿਆ ਚੱਲੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜਨਗਣਨਾ ਸਬੰਧੀ ਲੋੜੀਂਦੀ ਜਾਣਕਾਰੀ ਹਰ ਘਰ ਤੱਕ ਪਹੁੰਚੇ ਅਤੇ ਕੋਈ ਵੀ ਪਰਿਵਾਰ ਜਾਗਰੂਕਤਾ ਦੀ ਘਾਟ ਕਾਰਨ ਇਸ ਮਹੱਤਵਪੂਰਨ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਇਸੇ ਮਕਸਦ ਨਾਲ ਡਿਜੀਟਲ ਜਾਗਰੂਕਤਾ ਵੈਨਾਂ ਰਾਹੀਂ ਲੋਕਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ, ਆਪਣੀ ਜਾਣਕਾਰੀ ਸਹੀ ਅਤੇ ਮੁਕੰਮਲ ਦਰਜ ਕਰਨ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜਨਗਣਨਾ ਸਿਰਫ਼ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਨਹੀਂ, ਸਗੋਂ ਭਵਿੱਖ ਦੀਆਂ ਵਿਕਾਸ ਯੋਜਨਾਵਾਂ, ਲੋਕ ਭਲਾਈ ਸਕੀਮਾਂ ਅਤੇ ਬੁਨਿਆਦੀ ਸਹੂਲਤਾਂ ਦੀ ਬਿਹਤਰ ਯੋਜਨਾਬੰਦੀ ਦਾ ਅਹਿਮ ਆਧਾਰ ਹੈ। ਇਸ ਲਈ ਹਰੇਕ ਨਾਗਰਿਕ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।

More from News Varta