News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 19°C
BREAKING NEWS
ਮੁੱਖ ਬਾਜ਼ਾਰ ਵਿੱਚ ਦੁਕਾਨਦਾਰਾਂ ਨੂੰ ਮਿਲੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂਐਸਐਸਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਥਾਣਾ ਸਿਟੀ-2 ਖੰਨਾ ਦਾ ਅਚਨਚੇਤ ਨਿਰੀਖਣ, ਪੁਲਿਸ ਮੁਲਾਜ਼ਮਾਂ ਨੂੰ ਚੌਕਸੀ ਵਧਾਉਣ ਦੇ ਨਿਰਦੇਸ਼ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਾਨਦਾਰ ਸਲਾਮੀਸੱਤਾ ‘ਆਪ’ ਦੀ, ਅਗਵਾਈ ਅਕਾਲੀ ਉਮੀਦਵਾਰ ਦੀ! 2027 ਦੀਆਂ ਚੋਣਾਂ ਤੋਂ ਪਹਿਲਾਂ ਅਮਰਗੜ੍ਹ ਦੀ ਸਿਆਸਤ ’ਚ ਵੱਡਾ ਸਵਾਲ! ਗੱਜਣਮਾਜਰਾ ਨੂੰ ਸੋਚਣ ਲਈ ਮਜਬੂਰ ਕਰੇਗਾ ਅੰਦਰਖਾਤੇ ਪੱਕ ਰਹੀ ਖਿਚੜੀ ਦਾ ਸਿਆਸੀ ਸੰਕੇਤ!ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਮਹਾਂ-ਰੈਲੀ : ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
Front Page
EN

ਜਨਗਣਨਾ-2027: ਹਰ ਪਰਿਵਾਰ ਆਪਣੀ ਸਹੀ ਜਾਣਕਾਰੀ ਦਰਜ ਕਰਵਾ ਕੇ ਰਾਸ਼ਟਰੀ ਜ਼ਿੰਮੇਵਾਰੀ ਨਿਭਾਏ—ਬਾਕਸਰ ਅਮਨਦੀਪ ਸਿੰਘ

ਰਾਸ਼ਟਰਮੰਡਲ ਖੇਡਾਂ ਦੇ ਕਾਂਸੀ ਤਮਗਾ ਜੇਤੂ ਖਿਡਾਰੀ ਬਾਕਸਰ ਅਮਨਦੀਪ ਸਿੰਘ ਵੱਲੋਂ ਜਨਗਣਨਾ ਵਿੱਚ ਸਰਗਰਮ ਭਾਗੀਦਾਰੀ ਕਰਨ ਦੀ ਅਪੀਲ

News Varta Editorial Staff•Digital Edition
SHARE THIS STORY
ਜਨਗਣਨਾ-2027: ਹਰ ਪਰਿਵਾਰ ਆਪਣੀ ਸਹੀ ਜਾਣਕਾਰੀ ਦਰਜ ਕਰਵਾ ਕੇ ਰਾਸ਼ਟਰੀ ਜ਼ਿੰਮੇਵਾਰੀ ਨਿਭਾਏ—ਬਾਕਸਰ ਅਮਨਦੀਪ ਸਿੰਘ
ਮਾਲੇਰਕੋਟਲਾ, 15 ਨਵੰਬਰ ( ਸੂਤਰ )
img_20260705_132339.jpg
ਰਾਸ਼ਟਰਮੰਡਲ ਖੇਡਾਂ ਦੇ ਕਾਂਸੀ ਤਮਗਾ ਜੇਤੂ ਬਾਕਸਿੰਗ ਖਿਡਾਰੀ ਅਮਨਦੀਪ ਸਿੰਘ ਨੇ ਜਨਗਣਨਾ-2027 ਦੇ ਮੱਦੇਨਜ਼ਰ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਤੇ ਆਪਣੇ ਪਰਿਵਾਰ ਦੀ ਸਹੀ ਤੇ ਮੁਕੰਮਲ ਜਾਣਕਾਰੀ ਦਰਜ ਕਰਵਾਉਣ ਅਤੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਵਿੱਚ ਪੂਰਨ ਸਹਿਯੋਗ ਦੇਣ।
img_20260825_005017.jpg
ਆਪਣੇ ਜਾਗਰੂਕਤਾ ਸੰਦੇਸ਼ ਵਿੱਚ ਅਮਨਦੀਪ ਸਿੰਘ ਨੇ ਕਿਹਾ ਕਿ ਜਿਵੇਂ ਖੇਡਾਂ ਵਿੱਚ ਹਰੇਕ ਖਿਡਾਰੀ ਦੀ ਭਾਗੀਦਾਰੀ ਟੀਮ ਦੀ ਸਫ਼ਲਤਾ ਲਈ ਜ਼ਰੂਰੀ ਹੁੰਦੀ ਹੈ, ਉਸੇ ਤਰ੍ਹਾਂ ਜਨਗਣਨਾ ਵਿੱਚ ਹਰੇਕ ਪਰਿਵਾਰ ਦੀ ਸਹੀ ਗਿਣਤੀ ਦੇਸ਼ ਦੀ ਵਿਕਾਸ ਯੋਜਨਾਬੰਦੀ ਲਈ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 16 ਤੋਂ 30 ਨਵੰਬਰ 2026 ਤੱਕ ਅਧਿਕਾਰਤ ਪੋਰਟਲ se.census.gov.in 'ਤੇ ਜਾ ਕੇ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਹੋਵੇਗੀ। ਇਸ ਲਈ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਪੋਰਟਲ ਖੋਲ੍ਹ ਕੇ ਰਾਜ ਦੀ ਚੋਣ ਕਰੋ, ਪਰਿਵਾਰ ਦੇ ਮੁਖੀ ਦਾ ਨਾਮ ਅਤੇ ਮੋਬਾਈਲ ਨੰਬਰ ਦਰਜ ਕਰੋ। ਓ.ਟੀ.ਪੀ. ਰਾਹੀਂ ਤਸਦੀਕ ਕਰਨ ਉਪਰੰਤ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਮੰਗੀ ਗਈ ਜਾਣਕਾਰੀ ਸਹੀ ਢੰਗ ਨਾਲ ਭਰੋ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਮੁਕੰਮਲ ਹੋਣ 'ਤੇ ਪ੍ਰਾਪਤ ਹੋਣ ਵਾਲੀ 11 ਅੰਕਾਂ ਦੀ ਸਵੈ-ਗਣਨਾ ਪਛਾਣ ਸੰਖਿਆ (SE ID) ਨੂੰ ਸੰਭਾਲ ਕੇ ਰੱਖਿਆ ਜਾਵੇ ਅਤੇ ਜਦੋਂ ਗਿਣਤੀਕਾਰ ਘਰ ਆਉਣ ਤਾਂ ਇਹ ਨੰਬਰ ਉਨ੍ਹਾਂ ਨੂੰ ਦਿਖਾਇਆ ਜਾਵੇ।
img_20251110_174706.jpg
ਅਮਨਦੀਪ ਸਿੰਘ ਨੇ ਦੱਸਿਆ ਕਿ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਜਨਗਣਨਾ ਕਰਨਗੇ। ਉਨ੍ਹਾਂ ਅਪੀਲ ਕੀਤੀ ਕਿ ਗਿਣਤੀਕਾਰਾਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਅਤੇ ਕੋਈ ਵੀ ਪਰਿਵਾਰ ਗਿਣਤੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਸਿੱਖਿਆ, ਸਿਹਤ, ਰਿਹਾਇਸ਼ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਭਵਿੱਖੀ ਵਿਉਂਤਬੰਦੀ ਵਿੱਚ ਸਹਾਈ ਹੁੰਦੇ ਹਨ। ਬਾਕਸਰ ਅਮਨਦੀਪ ਸਿੰਘ ਨੇ ਵਿਸ਼ੇਸ਼ ਅਪੀਲ ਕੀਤੀ ਕਿ ਜਿਹੜੇ ਨਾਗਰਿਕ ਖੁਦ ਆਨਲਾਈਨ ਸਵੈ-ਗਣਨਾ ਕਰਨ ਦੇ ਸਮਰੱਥ ਹਨ, ਉਹ ਨਿਰਧਾਰਤ ਸਮੇਂ ਅੰਦਰ ਆਪਣੀ ਜਾਣਕਾਰੀ ਦਰਜ ਕਰਨ। ਇਸ ਦੇ ਨਾਲ ਹੀ ਨੌਜਵਾਨ ਆਪਣੇ ਪਰਿਵਾਰ ਦੇ ਬਜ਼ੁਰਗਾਂ ਅਤੇ ਡਿਜੀਟਲ ਸਹੂਲਤਾਂ ਤੋਂ ਅਣਜਾਣ ਵਿਅਕਤੀਆਂ ਦੀ ਸਵੈ-ਗਣਨਾ ਕਰਨ ਵਿੱਚ ਮਦਦ ਕਰਨ। ਜਿਹੜੇ ਪਰਿਵਾਰ ਸਵੈ-ਗਣਨਾ ਨਹੀਂ ਕਰ ਸਕਦੇ, ਉਹ ਘਰ ਆਉਣ ਵਾਲੇ ਗਿਣਤੀਕਾਰਾਂ ਨੂੰ ਪੂਰਾ ਸਹਿਯੋਗ ਦੇਣ।
img_20260504_205242.jpg
ਉਨ੍ਹਾਂ ਕਿਹਾ ਕਿ ਸਹੀ ਜਾਣਕਾਰੀ, ਹਰ ਘਰ ਦੀ ਭਾਗੀਦਾਰੀ ਅਤੇ ਗਿਣਤੀਕਾਰਾਂ ਨਾਲ ਸਹਿਯੋਗ ਹੀ ਜਨਗਣਨਾ-2027 ਦੀ ਸਫ਼ਲਤਾ ਦਾ ਆਧਾਰ ਹਨ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 'ਸਾਡੀ ਜਨਗਣਨਾ, ਸਾਡਾ ਵਿਕਾਸ' ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ।

More from News Varta

ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਾਨਦਾਰ ਸਲਾਮੀ

ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਾਨਦਾਰ ਸਲਾਮੀ

ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਅਤੇ ਡੀਐੱਸਪੀ ਇੰਦਰਪਾਲ ਸਿੰਘ ਚੌਹਾਨ ਦੀ ਅਗਵਾਈ ਹੇਠ ਪੁਲਿਸ ਜਵਾਨਾਂ ਨੇ ਕੀਤਾ ਸਤਿਕਾਰ ਪ੍ਰਗਟ