ਜਨਗਣਨਾ-2027: ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਕੌਮੀ ਕਾਰਜ ਵਿੱਚ ਪਾਓ ਯੋਗਦਾਨ : ਹਰਪ੍ਰੀਤ ਸਿੰਘ ਨੰਗਲ ਤੇ ਅਸ਼ਵਨੀ ਕੁਮਾਰ
16 ਤੋਂ 30 ਨਵੰਬਰ ਤੱਕ ਆਨਲਾਈਨ ਸਵੈ-ਗਣਨਾ ਦੀ ਸਹੂਲਤ, ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ
News Varta Editorial Staff•Digital Edition
SHARE THIS STORY


ਅਮਰਗੜ੍ਹ 16 ਨਵੰਬਰ ( ਸੂਤਰ )

ਮਾਰਕੀਟ ਕਮੇਟੀ ਅਮਰਗੜ੍ਹ ਦੇ ਚੇਅਰਮੈਨ ਹਰਪ੍ਰੀਤ ਸਿੰਘ ਨੰਗਲ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ ਅਸ਼ਵਨੀ ਕੁਮਾਰ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸ਼ੁਰੂ ਹੋਈ ਆਨਲਾਈਨ ਸਵੈ-ਗਣਨਾ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਘਰ ਬੈਠੇ ਆਪਣੇ ਪਰਿਵਾਰ ਦੀ ਸਹੀ ਜਾਣਕਾਰੀ ਦਰਜ ਕਰਵਾ ਕੇ ਇਸ ਮਹੱਤਵਪੂਰਨ ਕੌਮੀ ਕਾਰਜ ਨੂੰ ਸਫਲ ਬਣਾਉਣ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਲੋਕ 16 ਤੋਂ 30 ਨਵੰਬਰ 2026 ਤੱਕ ਆਨਲਾਈਨ ਸਵੈ-ਗਣਨਾ ਕਰ ਸਕਦੇ ਹਨ। ਇਸ ਲਈ ਸਰਕਾਰੀ ਪੋਰਟਲ se.census.gov.in ਉੱਤੇ ਪਰਿਵਾਰਕ ਮੈਂਬਰਾਂ ਗਿਣਤੀ, ਰਿਹਾਇਸ਼, ਸਿੱਖਿਆ ਅਤੇ ਹੋਰ ਲੋੜੀਂਦੇ ਵੇਰਵੇ ਦਰਜ ਕੀਤੇ ਜਾ ਸਕਦੇ ਹਨ।

ਦੋਵਾਂ ਆਗੂਆਂ ਨੇ ਕਿਹਾ ਕਿ ਜਨਗਣਨਾ ਦੇ ਪਹਿਲੇ ਪੜਾਅ ਦੌਰਾਨ ਘਰਾਂ ਦੀ ਸਥਿਤੀ, ਉਪਲਬਧ ਬੁਨਿਆਦੀ ਸਹੂਲਤਾਂ ਅਤੇ ਘਰੇਲੂ ਜਾਇਦਾਦਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਗਈ ਸੀ, ਜਦਕਿ ਦੂਜੇ ਪੜਾਅ ਵਿੱਚ ਆਬਾਦੀ ਅਤੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਜਾਣਕਾਰੀ ਇਕੱਤਰ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਅਧਿਕਾਰੀ ਘਰ-ਘਰ ਜਾ ਕੇ ਗਣਨਾ ਕਰਨਗੇ। ਇਸ ਪ੍ਰਕਿਰਿਆ ਦੌਰਾਨ ਕਿਸੇ ਦਸਤਾਵੇਜ਼ ਦੀ ਲੋੜ ਨਹੀਂ ਹੋਵੇਗੀ ਅਤੇ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

ਹਰਪ੍ਰੀਤ ਸਿੰਘ ਅਤੇ ਅਸ਼ਵਨੀ ਕੁਮਾਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਸਹੀ ਜਨਗਣਨਾ ਭਵਿੱਖ ਦੀਆਂ ਵਿਕਾਸ ਯੋਜਨਾਵਾਂ, ਸਿੱਖਿਆ, ਸਿਹਤ ਅਤੇ ਬੁਨਿਆਦੀ ਸਹੂਲਤਾਂ ਦੀ ਬਿਹਤਰ ਯੋਜਨਾਬੰਦੀ ਦਾ ਅਹਿਮ ਆਧਾਰ ਹੈ। ਉਨ੍ਹਾਂ ਸਮੂਹ ਪਿੰਡਾਂ ਅਤੇ ਸ਼ਹਿਰਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਤੇ ਮੁਕੰਮਲ ਜਾਣਕਾਰੀ ਦੇਣ ਅਤੇ ਜਨਗਣਨਾ ਅਮਲੇ ਨੂੰ ਪੂਰਾ ਸਹਿਯੋਗ ਕਰਨ।
More from News Varta



ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਾਨਦਾਰ ਸਲਾਮੀ
ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਅਤੇ ਡੀਐੱਸਪੀ ਇੰਦਰਪਾਲ ਸਿੰਘ ਚੌਹਾਨ ਦੀ ਅਗਵਾਈ ਹੇਠ ਪੁਲਿਸ ਜਵਾਨਾਂ ਨੇ ਕੀਤਾ ਸਤਿਕਾਰ ਪ੍ਰਗਟ

