News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 22°C
BREAKING NEWS
Front Page
EN

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

News Varta Editorial Staff•Digital Edition
SHARE THIS STORY
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 29 ਅਕਤੂਬਰ ( ਸੂਤਰ )
img_20260705_132339.jpg
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਅਜੀਤ ਨਗਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
img-20261007-wa0011.jpg
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜਾਇਦਾਦ ਨੂੰ ਉਸ ਦੇ ਅਤੇ ਉਸ ਦੇ ਭਰਾਵਾਂ ਦੇ ਨਾਮ ਤਬਦੀਲ ਕਰਵਾਉਣ ਲਈ ਉਨ੍ਹਾਂ ਵੱਲੋਂ ਲੋੜੀਂਦੇ ਦਸਤਾਵੇਜ਼ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਵਿਖੇ ਜਮ੍ਹਾਂ ਕਰਵਾਏ ਗਏ ਸਨ, ਜੋ ਸਬੰਧਤ ਇੰਸਪੈਕਟਰ ਸ਼ੁਭਮ, ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਨੂੰ ਮਾਰਕ ਕੀਤੇ ਗਏ ਸਨ। ਸ਼ਿਕਾਇਤਕਰਤਾ ਅਤੇ ਉਸ ਦੇ ਭਰਾਵਾਂ ਦੇ ਨਾਮ ਜੱਦੀ ਜਾਇਦਾਦ ਤਬਦੀਲ ਕਰਨ ਬਦਲੇ ਉਕਤ ਇੰਸਪੈਕਟਰ ਸ਼ੁਭਮ ਉਨ੍ਹਾਂ ਤੋਂ 25,000 ਰੁਪਏ ਰਿਸ਼ਵਤ ਮੰਗ ਰਿਹਾ ਸੀ। ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਇੰਸਪੈਕਟਰ ਸ਼ੁਭਮ ਨੂੰ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

More from News Varta