News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 17°C
BREAKING NEWS
Front Page
EN

ਨਰਾਤੇ ਮੌਕੇ ਲਗਭਗ 60 ਹਜ਼ਾਰ ਸ਼ਰਧਾਲੂਆਂ ਨੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਮੱਥਾ ਟੇਕਿਆ

ਮੰਦਿਰ ਦੇ ਬਾਹਰ ਮਾਲ ਰੋਡ ’ਤੇ ਰੋਜ਼ਾਨਾ ਸ਼ਾਮ 7 ਤੋਂ ਰਾਤ 10 ਵਜੇ ਤੱਕ ਸਜਦੀ ਹੈ ਮਾਤਾ ਕੀ ਚੌਂਕੀ, ਹੁੰਦਾ ਹੈ ਮਾਤਾ ਰਾਣੀ ਦਾ ਗੁਣਗਾਨ

ਅੱਸੂ ਦੇਨਰਾਤੇ ਮੌਕੇ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਲਗਭਗ 60 ਹਜ਼ਾਰ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

News Varta Editorial Staff•Digital Edition
SHARE THIS STORY
ਨਰਾਤੇ ਮੌਕੇ ਲਗਭਗ 60 ਹਜ਼ਾਰ ਸ਼ਰਧਾਲੂਆਂ ਨੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਮੱਥਾ ਟੇਕਿਆ
ਪਟਿਆਲਾ, 13 ਅਕਤੂਬਰ ( ਸੂਤਰ ) ਅੱਸੂ ਦੇਨਰਾਤੇ ਮੌਕੇ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਲਗਭਗ 60 ਹਜ਼ਾਰ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਵੇਰ ਤੋਂ ਹੀ ਦੂਰ-ਦੁਰਾਡੇ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਮੰਦਰ ਦੇ ਨਵੀਨੀਕਰਨ ਉਪਰੰਤ ਸ਼ਰਧਾਲੂਆਂ ਨੂੰ ਮਿਲ ਰਹੀਆਂ ਸਹੂਲਤਾਂ ਪ੍ਰਤੀ ਵੀ ਉਨ੍ਹਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ। ਮੰਦਰ ਦੀ ਸਲਾਹਕਾਰ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਵੱਲੋਂ ਸ਼ਰਧਾਲੂਆਂ ਦਾ ਸਵਾਗਤ ਕੀਤਾ ਗਿਆ। ਮੰਦਰ ਦੀ ਸਲਾਹਕਾਰ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਆਮ ਦਿਨਾਂ ਦੌਰਾਨ ਮੰਦਰ ਵਿਖੇ ਰੋਜ਼ਾਨਾ 50 ਤੋਂ 60 ਹਜ਼ਾਰ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ, ਜਦਕਿ ਸ਼ਨੀਵਾਰ ਅਤੇ ਐਤਵਾਰ ਨੂੰ ਇਹ ਗਿਣਤੀ ਇੱਕ ਲੱਖ ਤੋਂ ਵੀ ਵੱਧ ਹੋ ਜਾਂਦੀ ਹੈ। ਇਸ ਦੌਰਾਨ ਮੰਦਰ ਵਿਖੇ ਨਵੇਂ ਉਸਾਰੇ ਗਏ ਲੰਗਰ ਹਾਲ ਵਿੱਚ ਲਗਭਗ 7 ਹਜ਼ਾਰ ਸ਼ਰਧਾਲੂਆਂ ਨੇ ਲੰਗਰ ਛਕਿਆ ਅਤੇ ਮਾਤਾ ਰਾਣੀ ਦਾ ਗੁਣਗਾਨ ਕੀਤਾ। ਮੰਦਰ ਦੀ ਸਲਾਹਕਾਰ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਮਹੇਸ਼ ਮਿੱਤਲ, ਸੀ.ਏ. ਅਜੇ ਅਲੀਪੁਰੀਆ, ਡਾ. ਰਾਜ ਕੁਮਾਰ ਗੁਪਤਾ ਅਤੇ ਸੰਜੇ ਸਿੰਗਲਾ ਨੇ ਦੱਸਿਆ ਕਿ ਨਰਾਤਿਆਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਮਾਲ ਰੋਡ ਵਿਖੇ ਰੋਜ਼ਾਨਾ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਮਾਤਾ ਕੀ ਚੌਂਕੀ ਸਜਾਈ ਜਾਂਦੀ ਹੈ, ਜਿਸ ਦੌਰਾਨ ਭਜਨਾਂ ਰਾਹੀਂ ਮਾਤਾ ਰਾਣੀ ਦਾ ਗੁਣਗਾਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਪੁਨਰ-ਨਿਰਮਾਣ ਅਤੇ ਸੁੰਦਰੀਕਰਨ ਲਈ ਲਗਭਗ 85 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਮਾਤਾ ਰਾਣੀ ਦੀ ਕਿਰਪਾ ਨਾਲ ਇਨ੍ਹਾਂ ਪ੍ਰਾਜੈਕਟਾਂ ਦਾ ਕੰਮ ਜਲਦ ਮੁਕੰਮਲ ਹੋ ਜਾਵੇਗਾ, ਜਿਸ ਉਪਰੰਤ ਸ਼ਰਧਾਲੂਆਂ ਨੂੰ ਮੰਦਰ ਦਾ ਹੋਰ ਵਿਸ਼ਾਲ ਅਤੇ ਸ਼ਾਨਦਾਰ ਰੂਪ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਮੁਕੰਮਲ ਹੋਏ ਵਿਕਾਸ ਕਾਰਜਾਂ ਨਾਲ ਵੀ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ।
fb_img_1791845555526.jpg
fb_img_1791845548857.jpg

More from News Varta