News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 23°C
BREAKING NEWS
Front Page
EN

ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਚਾਰ ਪਿੰਡਾਂ ਦੇ ਵਿਕਾਸ ’ਤੇ ਖਰਚੇ ਜਾਣਗੇ 80 ਲੱਖ ਰੁਪਏ : ਵਿਰਾਜ ਐਸ. ਤਿੜਕੇ

ਡੀ.ਸੀ. ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ; ਅਨੁਸੂਚਿਤ ਜਾਤੀ ਵਰਗ ਦੇ ਕਿਸਾਨ ਪਰਿਵਾਰਾਂ ਦੇ ਨੌਜਵਾਨਾਂ ਦੀ ਦਿੱਤੀ ਜਾਵੇ ਮਧੂਮੱਖੀ ਪਾਲਣ ਦੀ ਸਿਖਲਾਈ

News Varta Editorial Staff•Digital Edition
SHARE THIS STORY
ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਚਾਰ ਪਿੰਡਾਂ ਦੇ ਵਿਕਾਸ ’ਤੇ ਖਰਚੇ ਜਾਣਗੇ 80 ਲੱਖ ਰੁਪਏ : ਵਿਰਾਜ ਐਸ. ਤਿੜਕੇ
ਮਾਲੇਰਕੋਟਲਾ, 29 ਅਕਤੂਬਰ ( ਸੂਤਰ )
img_20260705_132339.jpg
ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਜ਼ਿਲ੍ਹੇ ਦੇ ਚੁਣੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਦੂਰ ਕਰਨ ਅਤੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਪੱਧਰੀ ਪ੍ਰੋਜੈਕਟ ਅਪਰੇਜ਼ਲ ਕਨਵਰਜੈਂਸ ਕਮੇਟੀ ਦੀ ਮੀਟਿੰਗ ਦੌਰਾਨ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਯੋਜਨਾ ਸਬੰਧੀ ਪ੍ਰਕਿਰਿਆ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਯੋਜਨਾ ਦੇ ਪਹਿਲੇ ਪੜਾਅ ਤਹਿਤ ਜ਼ਿਲ੍ਹੇ ਦੇ ਚਾਰ ਪਿੰਡਾਂ ਜੱਟੂਆਂ, ਮੋਹਾਲੀ, ਗੀਗਾ-ਮਾਜਰਾ ਅਤੇ ਮੰਡੀਆਂ ਨੂੰ ਆਦਰਸ਼ ਗ੍ਰਾਮ ਵਜੋਂ ਵਿਕਸਤ ਕਰਨ ਲਈ 80 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪਿੰਡਾਂ ਦੇ ਵਿਲੇਜ ਡਿਵੈਲਪਮੈਂਟ ਪਲਾਨ (ਵੀ.ਡੀ.ਪੀ.) ਅਨੁਸਾਰ ਤਜਵੀਜ਼ਸ਼ੁਦਾ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਉਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਡਿਪਟੀ ਡਾਇਰੈਕਟਰ, ਬਾਗਬਾਨੀ ਵਿਭਾਗ ਨੂੰ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਕਿਸਾਨ ਪਰਿਵਾਰਾਂ ਦੇ ਅਜਿਹੇ ਨੌਜਵਾਨਾਂ ਦੀ ਪਛਾਣ ਕੀਤੀ ਜਾਵੇ, ਜੋ ਮਧੂਮੱਖੀ ਪਾਲਣ ਦੀ ਸਿਖਲਾਈ ਪ੍ਰਾਪਤ ਕਰਨ ਦੇ ਇੱਛੁਕ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਵਿੱਤੀ ਪ੍ਰਬੰਧ ਅਗਲੇ ਸਾਲ ਹੋਣੇ ਹਨ। ਫਿਲਹਾਲ ਬਾਗਬਾਨੀ ਵਿਭਾਗ ਲਿਖਤੀ ਤੌਰ ’ਤੇ ਪੁਸ਼ਟੀ ਕਰੇ ਕਿ ਸਿਖਲਾਈ ਦਾ ਸਮਾਂ ਆਉਣ ’ਤੇ 15 ਯੋਗ ਨੌਜਵਾਨਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਜਨਾ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕਰਨ ਦੇ ਨਾਲ-ਨਾਲ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਵਿਕਾਸ ਕਾਰਜਾਂ ਦੀ ਗੁਣਵੱਤਾ, ਪਾਰਦਰਸ਼ਤਾ ਅਤੇ ਸਮਾਂਬੱਧਤਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇਗੀ ਇਸ ਮੌਕੇ ਵਧੀਕ ਡਿਪਟੀ ਕਮਸ਼ਿਨਰ (ਵਿਕਾਸ) ਰਿੰਪੀ ਗਰਗ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕਲ ਬਾਵਾ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਪਵਨ ਕੁਮਾਰ, ਬੀ.ਡੀ.ਪੀ.ਓ ਬਬਲਜੀਤ ਕੌਰ, ਬੀ.ਡੀ.ਪੀ.ਓ ਕਰਨਵੀਰ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਕੰਵਲਪੁਨੀਤ ਕੌਰ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਹਰਦੀਪ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
img-20261028-wa0006.jpg
img-20261007-wa0011.jpg

More from News Varta