News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 22°C
BREAKING NEWS
Front Page
EN

ਨਸ਼ਾ ਪ੍ਰਭਾਵਿਤ ਥਾਵਾਂ ਨੂੰ ਖੇਡ ਮੈਦਾਨਾਂ ਵਿੱਚ ਤਬਦੀਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਤਤਪਰ

ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਸਾਂਝੀ ਮੁਹਿੰਮ ਜਾਰੀ, ਕਿਲ੍ਹਾ ਰਹਿਮਤਗੜ੍ਹ ਦੇ ਹੌਟਸਪੌਟ ਸਥਾਨਾਂ ਦਾ ਲਿਆ ਜਾਇਜ਼ਾ

News Varta Editorial Staff•Digital Edition
SHARE THIS STORY
ਨਸ਼ਾ ਪ੍ਰਭਾਵਿਤ ਥਾਵਾਂ ਨੂੰ ਖੇਡ ਮੈਦਾਨਾਂ ਵਿੱਚ ਤਬਦੀਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਤਤਪਰ
1000634280.jpg
ਮਾਲੇਰਕੋਟਲਾ, 14 ਨਵੰਬਰ ( ਸੂਤਰ )
img_20260705_132339.jpg
ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਸ਼ਾ ਪ੍ਰਭਾਵਿਤ ਇਲਾਕਿਆਂ ਦੀ ਨੁਹਾਰ ਬਦਲਣ ਲਈ ਲਗਾਤਾਰ ਤਤਪਰ ਹੈ। ਇਸ ਮੁਹਿੰਮ ਤਹਿਤ ਨਸ਼ਾ ਸੇਵਨ ਲਈ ਵਰਤੀਆਂ ਜਾਂਦੀਆਂ ਥਾਵਾਂ ਨੂੰ ਮੁੜ ਸੁਰਜੀਤ ਕਰਕੇ ਖੇਡ ਮੈਦਾਨਾਂ ਅਤੇ ਉਸਾਰੂ ਗਤੀਵਿਧੀਆਂ ਦੇ ਕੇਂਦਰਾਂ ਵਿੱਚ ਤਬਦੀਲ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।
file_00000000151c6230be8f245411eaecae.png
ਇਸੇ ਲੜੀ ਤਹਿਤ ਐੱਸ.ਡੀ.ਐੱਮ. ਮਾਲੇਰਕੋਟਲਾ ਕਨੂੰ ਗਰਗ ਅਤੇ ਡੀ.ਐੱਸ.ਪੀ. ਮਾਨਵਜੀਤ ਸਿੰਘ ਵੱਲੋਂ ਵਾਰਡ ਨੰਬਰ 8, ਕਿਲ੍ਹਾ ਰਹਿਮਤਗੜ੍ਹ ਦੇ ਨਸ਼ਾ ਪ੍ਰਭਾਵਿਤ ਹੌਟਸਪੌਟ ਸਥਾਨਾਂ ਦਾ ਦੌਰਾ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ।
img_20251110_174706.jpg
ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਅਜਿਹੀਆਂ ਥਾਵਾਂ ਦੀ ਨਸ਼ਾ ਸੇਵਨ ਲਈ ਹੋ ਰਹੀ ਦੁਰਵਰਤੋਂ ਨੂੰ ਰੋਕਣ ਦੇ ਨਾਲ-ਨਾਲ ਇਨ੍ਹਾਂ ਨੂੰ ਨੌਜਵਾਨਾਂ ਲਈ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਦੇ ਕੇਂਦਰਾਂ ਵਜੋਂ ਵਿਕਸਤ ਕਰਨਾ ਹੈ।
img_20260504_205242.jpg
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਿਰਫ਼ ਕਾਨੂੰਨੀ ਕਾਰਵਾਈ ਹੀ ਕਾਫ਼ੀ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਅਤੇ ਉਸਾਰੂ ਮੌਕੇ ਪ੍ਰਦਾਨ ਕਰਨਾ ਵੀ ਬੇਹੱਦ ਜ਼ਰੂਰੀ ਹੈ। ਅਧਿਕਾਰੀਆਂ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਹੌਟਸਪੌਟ ਇਲਾਕਿਆਂ ਦੀ ਲਗਾਤਾਰ ਨਿਗਰਾਨੀ ਅਤੇ ਸੁਧਾਰ ਲਈ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਲਈ ਵਰਤੀਆਂ ਜਾਂਦੀਆਂ ਥਾਵਾਂ ਨੂੰ ਖੇਡਾਂ ਦੇ ਮੈਦਾਨਾਂ ਵਿੱਚ ਬਦਲ ਕੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ।

More from News Varta