News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 17°C
BREAKING NEWS
Front Page
EN

ਵਿਦਿਆਰਥੀਆਂ ਨੂੰ ਸਫ਼ਾਈ ਪ੍ਰਤੀ ਕੀਤਾ ਪ੍ਰੇਰਿਤ

ਵਿਦਿਆਰਥੀਆਂ ਨੂੰ ਗਿੱਲੇ-ਸੁੱਕੇ ਕੂੜੇ ਦੀ ਵੰਡ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਵਾਤਾਵਰਣ ਦੀ ਸੰਭਾਲ ਦਾ ਦਿੱਤਾ ਸੰਦੇਸ਼

News Varta Editorial Staff•Digital Edition
SHARE THIS STORY
ਵਿਦਿਆਰਥੀਆਂ ਨੂੰ ਸਫ਼ਾਈ ਪ੍ਰਤੀ ਕੀਤਾ ਪ੍ਰੇਰਿਤ
fb_img_1792334413990.jpg
fb_img_1792334409443.jpg
fb_img_1792334404947.jpg
ਬਠਿੰਡਾ, 19 ਅਕਤੂਬਰ ( ਸੂਤਰ ) "ਸਵੱਛਤਾ ਹੀ ਸੇਵਾ" ਮੁਹਿੰਮ ਤਹਿਤ ਲਿਟਲ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਸਬੰਧੀ ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਫ਼ਾਈ ਦੀ ਮਹੱਤਤਾ, ਕੂੜੇ ਦੇ ਸਹੀ ਨਿਪਟਾਰੇ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ ਤਾਂ ਜੋ ਬੱਚੇ ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਬਣਾ ਸਕਣ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਠੋਸ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ, ਕੂੜੇ ਨੂੰ ਨਿਰਧਾਰਤ ਥਾਵਾਂ ’ਤੇ ਸੁੱਟਣ, ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਵਰਤੋਂਯੋਗ ਵਸਤਾਂ ਦੀ ਮੁੜ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਕੂੜੇ ਦਾ ਸਹੀ ਪ੍ਰਬੰਧਨ ਸਾਫ਼-ਸੁਥਰੇ ਵਾਤਾਵਰਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਬਾਰੇ ਦੱਸਿਆ। ਇਸ ਮੌਕੇ ਵਿਦਿਆਰਥੀਆਂ ਨੇ ਸਵੱਛਤਾ ਦੀ ਸਹੁੰ ਚੁੱਕੀ ਅਤੇ ਸਫ਼ਾਈ ਜਾਗਰੂਕਤਾ ਰੈਲੀ ਵੀ ਕੱਢੀ ਗਈ। ਰੈਲੀ ਰਾਹੀਂ ਲੋਕਾਂ ਨੂੰ ਸਫ਼ਾਈ ਅਪਣਾਉਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਰੱਖਣ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਦਾ ਸੰਦੇਸ਼ ਦਿੱਤਾ ਗਿਆ।

More from News Varta