News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 18°C
BREAKING NEWS
Front Page
EN

ਯੁੱਧ ਨਸ਼ਿਆਂ ਵਿਰੁੱਧ: ਹੋਟਸਪੌਟ ਥਾਵਾਂ 'ਤੇ ਵਿਆਪਕ ਸਫ਼ਾਈ ਮੁਹਿੰਮ ਜਾਰੀ : ਡਿਪਟੀ ਕਮਿਸ਼ਨਰ

ਸੁੰਨੀਆਂ ਥਾਵਾਂ ਉੱਤੇ ਸਫਾਈ ਦੇ ਨਾਲ ਨਾਲ ਸਟਰੀਟ ਲਾਈਟਾਂ, ਚਾਰਦੀਵਾਰੀ, ਸੀਸੀਟੀਵੀ ਕੈਮਰੇ ਲਾਉਣ ਦਾ ਅਮਲ ਜਾਰੀ

ਜ਼ਿਲ੍ਹੇ ਵਿਚ 20 ਹੋਟਸਪੌਟ ਥਾਵਾਂ ਦੀ ਪਛਾਣ ਕਰਕੇ ਪਿੰਡਾਂ ਅਤੇ ਸ਼ਹਿਰਾਂ ਦੇ ਇਨ੍ਹਾਂ ਇਲਾਕਿਆਂ ਵਿਚ ਨਸ਼ਿਆਂ ਦੇ ਖਾਤਮੇ ਲਈ ਕਾਰਵਾਈ ਕੀਤੀ ਜਾ ਰਹੀ ਹੈ

News Varta Editorial Staff•Digital Edition
SHARE THIS STORY
ਯੁੱਧ ਨਸ਼ਿਆਂ ਵਿਰੁੱਧ: ਹੋਟਸਪੌਟ ਥਾਵਾਂ 'ਤੇ ਵਿਆਪਕ ਸਫ਼ਾਈ ਮੁਹਿੰਮ ਜਾਰੀ : ਡਿਪਟੀ ਕਮਿਸ਼ਨਰ
fb_img_1793022737477.jpg
fb_img_1793022742571.jpg
fb_img_1793022723973.jpg
fb_img_1793022723973.jpg
fb_img_1793022732778.jpg
ਬਠਿੰਡਾ 27 ਅਕਤੂਬਰ ( ਸੂਤਰ )
img_20260705_132339.jpg
ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਨਸ਼ਿਆਂ ਤੋਂ ਵਧੇਰੇ ਪ੍ਰਭਾਵਿਤ ਹੋਟਸਪੌਟ ਦੀ ਸ਼ਨਾਖ਼ਤ ਕਰਨ ਮਗਰੋਂ ਇਨ੍ਹਾਂ ਦੇ ਨੂੰ ਸਾਫ-ਸੁਥਰਾ ਅਤੇ ਆਮ ਜਨਤਾ ਦੀ ਲੋੜ ਅਨੁਸਾਰ ਵਰਤਣ ਯੋਗ ਬਣਾਉਣ ਦਾ ਕੰਮ ਜਾਰੀ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ 20 ਹੋਟਸਪੌਟ ਥਾਵਾਂ ਦੀ ਪਛਾਣ ਕਰਕੇ ਪਿੰਡਾਂ ਅਤੇ ਸ਼ਹਿਰਾਂ ਦੇ ਇਨ੍ਹਾਂ ਇਲਾਕਿਆਂ ਵਿਚ ਨਸ਼ਿਆਂ ਦੇ ਖਾਤਮੇ ਲਈ ਕਾਰਵਾਈ ਕੀਤੀ ਜਾ ਰਹੀ ਹੈ।
img-20261021-wa0005.jpg
ਇਨ੍ਹਾਂ ਥਾਵਾਂ ਉੱਤੇ ਬਠਿੰਡਾ ਪੁਲੀਸ ਵਲੋਂ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਨਾਲ ਹੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਇਨ੍ਹਾਂ ਥਾਵਾਂ ਦਾ ਦੌਰਾ ਕਰਕੇ ਸਫ਼ਾਈ ਕਰਵਾਈ ਜਾ ਰਹੀ ਹੈ। ਜਿੱਥੇ ਚਾਰਦੀਵਾਰੀ ਦੀ ਲੋੜ ਹੈ ਉਥੇ ਚਾਰਦੀਵਾਰੀ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਲਾਈਟਾਂ ਲਗਾਈਆਂ ਜਾ ਰਹੀਆਂ ਹਨ ਅਤੇ ਲੋੜ ਅਨੁਸਾਰ ਸੀਸੀਟੀਵੀ ਕੈਮਰੇ ਲਾਏ ਜਾ ਰਹੇ ਹਨ।
img_20260825_005017.jpg
ਉਨ੍ਹਾਂ ਦੱਸਿਆ ਕਿ ਅੱਜ ਭੁੱਚੋ ਮੰਡੀ ਅਤੇ ਮਲੂਕਾ ਪਿੰਡ 'ਚ ਸਫ਼ਾਈ ਕਰਵਾਈ ਗਈ ਅਤੇ ਨਾਲ ਹੀ ਖੇਡ ਮੈਦਾਨਾਂ ਸਬੰਧੀ ਕੰਮ ਕੀਤਾ ਗਿਆ । ਇਸੇ ਤਰ੍ਹਾਂ ਜਿੰਨ੍ਹਾਂ ਪਿੰਡਾਂ ਵਿੱਚ ਖੇਡ ਮੈਦਾਨ, ਖੇਡ ਕਿੱਟਾਂ ਜਾਂ ਹੋਰ ਖੇਡਾਂ ਸਬੰਧੀ ਬੁਨਿਆਦੀ ਢਾਂਚੇ ਦੀ ਘਾਟ ਹੈ ਉਨ੍ਹਾਂ ਥਾਵਾਂ ਉੱਤੇ ਜ਼ਿਲ੍ਹਾ ਖੇਡ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਬਹੁਤ ਹੀ ਜਲਦ ਇਨ੍ਹਾਂ ਪਿੰਡਾਂ ਦੇ ਆਪਸੀ ਵਾਲੀਬਾਲ ਅਤੇ ਕ੍ਰਿਕਟ ਦੇ ਟੂਰਨਾਮੈਂਟ ਕਰਵਾਏ ਜਾਣਗੇ। ਇਸ ਮੌਕੇ ਉਹਨਾਂ ਕਿਹਾ ਕਿ ਸੁੰਨੀਆਂ ਥਾਵਾਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਥਾਵਾਂ ਦੀ ਵਰਤੋਂ ਨਸ਼ਾ ਕਰਨ ਵਾਲਿਆਂ ਵਲੋਂ ਨਾ ਕੀਤੀ ਜਾ ਸਕੇ।

More from News Varta