News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 19°C
BREAKING NEWS
ਮੁੱਖ ਬਾਜ਼ਾਰ ਵਿੱਚ ਦੁਕਾਨਦਾਰਾਂ ਨੂੰ ਮਿਲੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂਐਸਐਸਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਥਾਣਾ ਸਿਟੀ-2 ਖੰਨਾ ਦਾ ਅਚਨਚੇਤ ਨਿਰੀਖਣ, ਪੁਲਿਸ ਮੁਲਾਜ਼ਮਾਂ ਨੂੰ ਚੌਕਸੀ ਵਧਾਉਣ ਦੇ ਨਿਰਦੇਸ਼ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਾਨਦਾਰ ਸਲਾਮੀਸੱਤਾ ‘ਆਪ’ ਦੀ, ਅਗਵਾਈ ਅਕਾਲੀ ਉਮੀਦਵਾਰ ਦੀ! 2027 ਦੀਆਂ ਚੋਣਾਂ ਤੋਂ ਪਹਿਲਾਂ ਅਮਰਗੜ੍ਹ ਦੀ ਸਿਆਸਤ ’ਚ ਵੱਡਾ ਸਵਾਲ! ਗੱਜਣਮਾਜਰਾ ਨੂੰ ਸੋਚਣ ਲਈ ਮਜਬੂਰ ਕਰੇਗਾ ਅੰਦਰਖਾਤੇ ਪੱਕ ਰਹੀ ਖਿਚੜੀ ਦਾ ਸਿਆਸੀ ਸੰਕੇਤ!ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਮਹਾਂ-ਰੈਲੀ : ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
Front Page
EN

ਐਸਐਸਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਥਾਣਾ ਸਿਟੀ-2 ਖੰਨਾ ਦਾ ਅਚਨਚੇਤ ਨਿਰੀਖਣ, ਪੁਲਿਸ ਮੁਲਾਜ਼ਮਾਂ ਨੂੰ ਚੌਕਸੀ ਵਧਾਉਣ ਦੇ ਨਿਰਦੇਸ਼

ਰਿਕਾਰਡ ਦੀ ਜਾਂਚ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਗਸ਼ਤ ਤੇਜ਼ ਕਰਨ ਅਤੇ ਕਾਨੂੰਨ-ਵਿਵਸਥਾ ਨਾਲ ਸਬੰਧਤ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ

News Varta Editorial Staff•Digital Edition
SHARE THIS STORY
ਐਸਐਸਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਥਾਣਾ ਸਿਟੀ-2 ਖੰਨਾ ਦਾ ਅਚਨਚੇਤ ਨਿਰੀਖਣ, ਪੁਲਿਸ ਮੁਲਾਜ਼ਮਾਂ ਨੂੰ ਚੌਕਸੀ ਵਧਾਉਣ ਦੇ ਨਿਰਦੇਸ਼
fb_img_1795277045009.jpg
fb_img_1795277039952.jpg
fb_img_1795277033901.jpg
fb_img_1795277024546.jpg
fb_img_1795277055324.jpg
ਖੰਨਾ 22 ਨਵੰਬਰ ( ਸੂਤਰ )
img_20261118_212241.jpg
ਖੰਨਾ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਥਾਣਿਆਂ ਵਿੱਚ ਚੱਲ ਰਹੇ ਕੰਮਕਾਜ ਦੀ ਸਮੀਖਿਆ ਕਰਨ ਦੇ ਮਕਸਦ ਨਾਲ ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਪੁਲਿਸ ਥਾਣਾ ਸਿਟੀ-2 ਖੰਨਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਐਸਪੀ (ਐਚ) ਹਰਪਿੰਦਰ ਕੌਰ ਗਿੱਲ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਨਿਰੀਖਣ ਦੌਰਾਨ ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਥਾਣੇ ਦੇ ਪੁਲਿਸ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਥਾਣੇ ਵਿੱਚ ਰੱਖੇ ਰਿਕਾਰਡ, ਪੁਲਿਸ ਦੀ ਕਾਰਜਪ੍ਰਣਾਲੀ ਅਤੇ ਇਲਾਕੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ।
img_20260825_005017.jpg
ਇਸ ਦੌਰਾਨ ਐਸਐਸਪੀ ਨੇ ਥਾਣੇ ਵਿੱਚ ਤਾਇਨਾਤ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਚੌਕਸੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਪੁਲਿਸ ਗਸ਼ਤ ਨੂੰ ਹੋਰ ਤੇਜ਼ ਕੀਤਾ ਜਾਵੇ, ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ 'ਤੇ ਸਖ਼ਤ ਨਿਗਰਾਨੀ ਰੱਖੀ ਜਾਵੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਕਾਨੂੰਨ-ਵਿਵਸਥਾ ਨਾਲ ਸਬੰਧਤ ਸਥਿਤੀ ਸਾਹਮਣੇ ਆਉਣ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ।
img-20251110-wa0011.jpg
ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣ, ਆਪਣੇ ਇਲਾਕੇ ਵਿੱਚ ਸਰਗਰਮ ਰਹਿਣ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੀ ਹਦਾਇਤ ਕੀਤੀ। ਖੰਨਾ ਪੁਲਿਸ ਵੱਲੋਂ ਅਪਰਾਧਾਂ 'ਤੇ ਕਾਬੂ ਪਾਉਣ, ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਲਗਾਤਾਰ ਨਿਗਰਾਨੀ ਅਤੇ ਪੁਲਿਸ ਕਾਰਵਾਈ ਕੀਤੀ ਜਾ ਰਹੀ ਹੈ।

More from News Varta

ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਾਨਦਾਰ ਸਲਾਮੀ

ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਾਨਦਾਰ ਸਲਾਮੀ

ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਅਤੇ ਡੀਐੱਸਪੀ ਇੰਦਰਪਾਲ ਸਿੰਘ ਚੌਹਾਨ ਦੀ ਅਗਵਾਈ ਹੇਠ ਪੁਲਿਸ ਜਵਾਨਾਂ ਨੇ ਕੀਤਾ ਸਤਿਕਾਰ ਪ੍ਰਗਟ

ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਮਹਾਂ-ਰੈਲੀ : ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਮਹਾਂ-ਰੈਲੀ : ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕਾ ਅਮਰਗੜ੍ਹ ਦੇ ਲੋਕਾਂ ਨੂੰ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦਾ ਸੱਦਾ