News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 17°C
BREAKING NEWS
Front Page
EN

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅੰਮ੍ਰਿਤਸਰ ਦੇ ਇੱਕ ਸੇਵਾਮੁਕਤ ਐਲ.ਆਈ.ਸੀ. ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ

News Varta Editorial Staff•Digital Edition
SHARE THIS STORY
ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 20 ਅਕਤੂਬਰ ( ਸੂਤਰ )
img_20260705_132339.jpg
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਧਾਰ ਕਲਾਂ, ਪਠਾਨਕੋਟ ਵਿਖ਼ੇ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਵਜੋਂ ਤਾਇਨਾਤ ਇੰਸਪੈਕਟਰ ਗੁਲਸ਼ਨ ਕੁਮਾਰ ਨੂੰ, ਉਸ ਵੱਲੋਂ ਮੰਗੀ 2.5 ਲੱਖ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅੰਮ੍ਰਿਤਸਰ ਦੇ ਇੱਕ ਸੇਵਾਮੁਕਤ ਐਲ.ਆਈ.ਸੀ. ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
img_20261019_085543.jpg
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਢਾਂਗੂ ਸਾਰਾ ਵਿਖੇ ਸਥਿਤ ਉਸਦੇ ਛੋਟੇ ਭਰਾ ਦੇ ਰੈਸਟੋਰੈਂਟ, ਮਧੂਬਨ ਵਿੱਚ ਝਗੜਾ ਹੋਇਆ ਸੀ। ਇਸ ਘਟਨਾ ਵਿੱਚ ਦੋਵਾਂ ਧਿਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਅਤੇ ਰੈਸਟੋਰੈਂਟ ਦੇ ਵਰਕਰ ਕ੍ਰਿਸ਼ਨਾ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਥਾਣਾ ਧਾਰ ਕਲਾਂ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਦਾ ਨਾਮ ਵੀ ਇੱਕ ਸ਼ੱਕੀ ਵਿਅਕਤੀ ਵਜੋਂ ਦਰਜ ਕੀਤਾ ਗਿਆ ਸੀ । ਦੋਸ਼ੀ ਇੰਸਪੈਕਟਰ ਗੁਲਸ਼ਨ ਕੁਮਾਰ, ਐਸਐਚਓ, ਥਾਣਾ ਧਾਰ ਕਲਾਂ ਨੇ ਸ਼ਿਕਾਇਤਕਰਤਾ ਦਾ ਨਾਮ ਕੇਸ ਵਿੱਚੋਂ ਹਟਾਉਣ ਲਈ ਰਿਸ਼ਵਤ ਵਜੋਂ 5,00,000- ਰੁਪਏ ਦੀ ਮੰਗ ਕੀਤੀ।
img_20260825_005017.jpg
ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ 'ਤੇ, ਰਿਸ਼ਵਤ ਦੀ ਰਕਮ 2,50,000/- ਰੁਪਏ ਕਿਸ਼ਤਾਂ ਵਿੱਚ ਅਦਾ ਕਰਨੀ ਤੈਅ ਕੀਤੀ ਗਈ, ਜਿਸ ਵਿੱਚੋਂ 1,00,000/- ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕੀਤੇ ਜਾਣੇ ਸਨ। ਰਿਸ਼ਵਤ ਦੀ ਮੰਗ ਸੰਬੰਧੀ ਗੱਲਬਾਤ ਸ਼ਿਕਾਇਤਕਰਤਾ ਦੁਆਰਾ ਰਿਕਾਰਡ ਕਰ ਲਈ ਗਈ। ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਯੂਨਿਟ ਪਠਾਨਕੋਟ ਵੱਲੋਂ ਦੋਸ਼ੀ ਇੰਸਪੈਕਟਰ ਗੁਲਸ਼ਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ।
file_00000000151c6230be8f245411eaecae.png
ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
img-20251110-wa0011.jpg

More from News Varta