News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 17°C
BREAKING NEWS
Front Page
EN

ਸ਼ਿਮਲਾਪੁਰੀ ਤੇ ਰਾਜਗੁਰੂ ਨਗਰ ’ਚ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ ਲਗਾਏ ਗਏ

ਦੁੱਧ ਦੇ 80 ਨਮੂਨਿਆਂ ’ਚੋਂ 27 ਸੈਂਪਲਾਂ ’ਚ ਪਾਣੀ ਦੀ ਮਾਤਰਾ ਵੱਧ ਪਾਈ ਗਈ

ਡੇਅਰੀ ਵਿਕਾਸ ਵਿਭਾਗ ਵੱਲੋਂ ਸ਼ਹਿਰ ਵਿੱਚ ਦੁੱਧ ਖਪਤਕਾਰਾਂ ਨੂੰ ਸ਼ੁੱਧ, ਮਿਆਰੀ ਅਤੇ ਸਾਫ਼ ਦੁੱਧ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਦੋ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਏ ਗਏ।

News Varta Editorial Staff•Digital Edition
SHARE THIS STORY
ਸ਼ਿਮਲਾਪੁਰੀ ਤੇ ਰਾਜਗੁਰੂ ਨਗਰ ’ਚ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ ਲਗਾਏ ਗਏ
ਲੁਧਿਆਣਾ 21 ਅਕਤੂਬਰ ( ਸੂਤਰ )
fb_img_1792509701459.jpg
ਡੇਅਰੀ ਵਿਕਾਸ ਵਿਭਾਗ ਵੱਲੋਂ ਸ਼ਹਿਰ ਵਿੱਚ ਦੁੱਧ ਖਪਤਕਾਰਾਂ ਨੂੰ ਸ਼ੁੱਧ, ਮਿਆਰੀ ਅਤੇ ਸਾਫ਼ ਦੁੱਧ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਦੋ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਏ ਗਏ। ਪਹਿਲਾ ਕੈਂਪ ਸ਼ਿਮਲਾਪੁਰੀ ਮੁਹੱਲਾ ਵਿਖੇ ਲਗਾਇਆ ਗਿਆ, ਜਿਸ ਦੌਰਾਨ ਦੁੱਧ ਦੇ ਕੁੱਲ 42 ਸੈਂਪਲਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 11 ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ।
file_00000000151c6230be8f245411eaecae.png
ਇਸੇ ਤਰ੍ਹਾਂ ਦੂਜਾ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਰਾਜਗੁਰੂ ਨਗਰ ਵਿਖੇ ਲਗਾਇਆ ਗਿਆ, ਜਿਸ ਦੌਰਾਨ ਦੁੱਧ ਦੇ ਕੁੱਲ 38 ਸੈਂਪਲਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 16 ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ। ਦੋਵਾਂ ਕੈਂਪਾਂ ਦੌਰਾਨ ਕੁੱਲ 80 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 27 ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ। ਜਾਂਚ ਦੌਰਾਨ ਕਿਸੇ ਵੀ ਸੈਂਪਲ ਵਿੱਚ ਕੋਈ ਹਾਨੀਕਾਰਕ ਰਸਾਇਣ ਨਹੀਂ ਪਾਇਆ ਗਿਆ।
img_20261019_085543.jpg
ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਗੁਣਵੱਤਾ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸ਼ੁੱਧ ਤੇ ਮਿਆਰੀ ਦੁੱਧ ਦੀ ਪਛਾਣ ਸਬੰਧੀ ਜਾਣਕਾਰੀ ਦੇਣਾ ਸੀ। ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਦੁੱਧ ਦੀ ਗੁਣਵੱਤਾ ਪ੍ਰਤੀ ਜਾਗਰੂਕ ਰਹਿਣ ਅਤੇ ਸਾਫ਼-ਸੁਥਰਾ ਤੇ ਮਿਆਰੀ ਦੁੱਧ ਹੀ ਵਰਤੋਂ ਵਿੱਚ ਲਿਆਉਣ।

More from News Varta