ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬੰਸਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫੂਡ ਸੇਫਟੀ ਵਿੰਗ ਕਪੂਰਥਲਾ ਵੱਲੋਂ ਗੁਰਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿੱਚ ਚੈਕਿੰਗ
News Varta Editorial Staff•Digital Edition
SHARE THIS STORY

ਕਪੂਰਥਲਾ, 24 ਨਵੰਬਰ ( ਸੂਤਰ )

ਸ੍ਰੀ ਅਕਾਸ਼ ਬੰਸਲ, ਮਾਣਯੋਗ ਡਿਪਟੀ ਕਮਿਸ਼ਨਰ, ਕਪੂਰਥਲਾ, ਡਾਕਟਰ ਰਾਜੀਵ ਪਰਾਸ਼ਰ, ਸਿਵਿਲ ਸਰਜਨ, ਕਪੂਰਥਲਾ ਅਤੇ ਸ਼੍ਰੀਮਤੀ ਸ਼ੁਭੀ ਆਂਗਰਾ, ਸਬ ਡਿਵੀਜ਼ਨਲ ਮੈਜਿਸਟ੍ਰੇਟ, ਸੁਲਤਾਨਪੁਰ ਲੋਧੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਗੁਰਪੁਰਬ ਦੇ ਮੱਦੇਨਜ਼ਰ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਤਹਿਤ ਫੂਡ ਸੇਫਟੀ ਵਿੰਗ, ਕਪੂਰਥਲਾ ਵੱਲੋਂ ਸੁਲਤਾਨਪੁਰ ਲੋਧੀ ਵਿੱਚ ਸਮੂਹ ਫ਼ੂਡ ਬਿਜ਼ਨਸ ਓਪਰੇਟਰਾਂ ਨੂੰ ਨਿਜੀ ਸਾਫ ਸਫਾਈ ਦੇ ਨਾਲ ਅਦਾਰੇ ਅਤੇ ਇਸਦੇ ਆਲੇ ਦੁਆਲੇ ਸਫਾਈ ਰੱਖਣ ਦੀ ਹਦਾਇਤ ਜਾਰੀ ਕੀਤੀ ਗਈ। ਅਤੇ ਫ਼ੂਡ ਬਿਜ਼ਨੇਸ ਓਪਰੇਟਰਾਂ ਨੂੰ ਸਿਰ ਤੇ ਟੋਪੀ, ਦਸਤਾਨੇ ਅਤੇ ਐਪਰਨ ਪਾਉਣ ਅਤੇ ਨਾਲ ਹੀ ਢੱਕਣ ਵਾਲੇ ਡਸਟ ਬਿਨ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਗਿਆ।

ਫ਼ੂਡ ਵਿੰਗ ਨੇ ਸਮੂਹ ਫੂਡ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਉੱਚ ਗੁਣਵੱਤਾ ਵਾਲਾ ਮਾਲ ਹੀ ਵਰਤਣ, ਖਾਧ ਪਦਾਰਥ ਸਾਫ਼-ਸੁਥਰੇ ਅਤੇ ਸਵੱਛ ਵਾਤਾਵਰਣ ਵਿੱਚ ਤਿਆਰ ਕਰਨ ਅਤੇ ਤਿਆਰ ਖਾਧ ਸਮੱਗਰੀ ਨੂੰ ਹਰ ਸਮੇਂ ਢੱਕ ਕੇ ਰੱਖਣ, ਤਾਂ ਜੋ ਆਮ ਲੋਕਾਂ ਨੂੰ ਸੁਰੱਖਿਅਤ, ਸ਼ੁੱਧ ਅਤੇ ਮਿਆਰੀ ਖਾਧ ਪਦਾਰਥ
ਉਪਲਬਧ ਕਰਵਾਏ ਜਾ ਸਕਣ।
ਟੀਮ ਵੱਲੋਂ ਮੌਕੇ 'ਤੇ ਸਮੂਹ ਕਾਰੋਬਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਗਈ ਕਿ ਦੁਕਾਨਾਂ ਅਤੇ ਰਸੋਈ ਵਿੱਚ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਦੇ ਨਾਲ ਹੀ ਸਾਰਾ ਸਾਮਾਨ ਅਤੇ ਕੱਚਾ ਮਾਲ ਕੇਵਲ ਪੱਕੇ ਬਿੱਲ 'ਤੇ ਹੀ ਖਰੀਦਿਆ ਜਾਵੇ ਤਾਂ ਜੋ ਸਮੱਗਰੀ ਦੇ ਸਹੀ ਸਰੋਤ ਦੀ ਪਛਾਣ ਹੋ ਸਕੇ।
ਦੁਕਾਨਦਾਰਾਂ ਨੂੰ ਸਪੱਸ਼ਟ ਕੀਤਾ ਗਿਆ ਕਿ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਕਲੀ ਜਾਂ ਗੈਰ-ਮਨਜ਼ੂਰਸ਼ੁਦਾ ਰੰਗਾਂ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਹੈ। ਖਾਣਾ ਤਿਆਰ ਕਰਨ ਲਈ ਕੇਵਲ ਸਾਫ਼-ਸੁਥਰੇ ਪਾਣੀ ਦੀ ਹੀ ਵਰਤੋਂ ਕੀਤੀ ਜਾਵੇ।ਇਸ ਦੇ ਨਾਲ 'ਫੂਡ ਸੇਫਟੀ ਔਨ ਵੀਲਜ਼' ਵੈਨ ਤੇ ਖਾਧ ਪਦਾਰਥਾ ਦੀ ਗੁਣਵਤਾ ਜਾਂਚ ਲਈ 5 ਨਮੂਨੇ ਲੈ ਗਏ ਜਿਨ੍ਹਾਂ ਵਿੱਚ ਦੁੱਧ, ਖੋਆ ਕੁਲਫੀ, ਚਟਣੀ, ਸਥਾਨਕ ਭਰਿਆ flavoured ਸੋਡਾ ਆਦਿ ਸ਼ਾਮਲ ਹਨ| ਜੋ ਕਿ ਵੈਨ ਵਿੱਚ ਜਾਂਚ ਉਪਰੰਤ ਪਾਸ ਪਾਏ ਗਏ|

ਮਾਨਯੋਗ ਡਿਪਟੀ ਕਮਿਸ਼ਨਰ ਜੀ ਵਲੋਂ ਸਮੂਹ ਫੂਡ ਕਾਰੋਬਾਰੀਆਂ ਨੂੰ ਉਕਤ ਹਦਾਇਤਾਂ ਦੀ ਪਾਲਣਾ ਅਤੇ ਸਹਿਯੋਗ ਦੀ ਅਪੀਲ ਕੀਤੀ ਤਾਂ ਜੋ ਗੁਰਪੁਰਬ ਪੂਰਨ ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਸਕੇ|




