News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 18°C
BREAKING NEWS
Front Page
EN

ਮੰਡੀਆਂ ਵਿੱਚ ਪਹੁੰਚੇ ਝੋਨੇ ਦੇ ਹਰ ਦਾਣੇ ਪਿੱਛੇ ਕਿਸਾਨ ਦੀ ਮਹੀਨਿਆਂ ਦੀ ਘਾਲਣਾ, ਇਸ ਦਾ ਸਤਿਕਾਰ ਕਰਨਾ ਪ੍ਰਸ਼ਾਸਨ ਦਾ ਅਹਿਮ ਫ਼ਰਜ਼- ਡਿਪਟੀ ਕਮਿਸ਼ਨਰ

ਕਿਹਾ,ਪਰਾਲੀ ਦੀ ਅੱਗ ਸਿਰਫ਼ ਖੇਤਾਂ ਤੱਕ ਸੀਮਤ ਨਹੀਂ ਰਹਿੰਦੀ, ਇਸ ਦਾ ਸੇਕ ਸਾਡੀ ਮਿੱਟੀ, ਹਵਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਦਾ ਹੈ

News Varta Editorial Staff•Digital Edition
SHARE THIS STORY
ਮੰਡੀਆਂ ਵਿੱਚ ਪਹੁੰਚੇ ਝੋਨੇ ਦੇ ਹਰ ਦਾਣੇ ਪਿੱਛੇ ਕਿਸਾਨ ਦੀ ਮਹੀਨਿਆਂ ਦੀ ਘਾਲਣਾ, ਇਸ ਦਾ ਸਤਿਕਾਰ ਕਰਨਾ ਪ੍ਰਸ਼ਾਸਨ ਦਾ ਅਹਿਮ ਫ਼ਰਜ਼- ਡਿਪਟੀ ਕਮਿਸ਼ਨਰ
ਮਾਲੇਰਕੋਟਲਾ, 27 ਅਕਤੂਬਰ ( ਸੂਤਰ )
img_20260705_132339.jpg
ਕਿਸਾਨ ਦੀ ਮਹੀਨਿਆਂ ਦੀ ਘਾਲਣਾ ਦਾ ਸਹੀ ਮੁੱਲ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਪੂਰੀ ਮੁਸਤੈਦੀ ਨਾਲ ਕਾਰਜਸ਼ੀਲ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਰੋਜ਼ਾਨਾ ਵਰਚੂਅਲ ਮੀਟਿੰਗਾਂ ਰਾਹੀਂ ਝੋਨੇ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਪਸੀਨਾ ਵਹਾ ਕੇ ਪੈਦਾ ਕੀਤੀ ਫ਼ਸਲ ਜਦੋਂ ਮੰਡੀ ਵਿੱਚ ਪਹੁੰਚਦੀ ਹੈ ਤਾਂ ਉਸ ਨਾਲ ਕਿਸਾਨ ਦੇ ਪੂਰੇ ਪਰਿਵਾਰ ਦੀਆਂ ਉਮੀਦਾਂ ਜੁੜੀਆਂ ਹੁੰਦੀਆਂ ਹਨ। ਇਸ ਲਈ ਖਰੀਦ ਪ੍ਰਕਿਰਿਆ ਦੇ ਹਰ ਪੜਾਅ 'ਤੇ ਕਿਸਾਨਾਂ ਦੀ ਸਹੂਲਤ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ 48 ਘੰਟਿਆਂ ਅੰਦਰ ਅਦਾਇਗੀ ਅਤੇ ਲਿਫਟਿੰਗ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
img_20261021_195913.jpg
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,08,761 ਮੀਟ੍ਰਿਕ ਟਨ ਝੋਨਾ ਪਹੁੰਚਿਆ ਹੈ, ਜਿਸ ਵਿੱਚੋਂ 1,03,925 ਮੀਟ੍ਰਿਕ ਟਨ ਖਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 61,291, ਮਾਰਕਫੈੱਡ ਵੱਲੋਂ 23,455, ਪਨਸਪ ਵੱਲੋਂ 8,068, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 10,815 ਅਤੇ ਵਪਾਰੀਆਂ ਵੱਲੋਂ 296 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
img_20260825_005017.jpg
ਕਿਸਾਨਾਂ ਨੂੰ ਸੁੱਕੀ ਫ਼ਸਲ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਕੁਝ ਪਲਾਂ ਦਾ ਹੱਲ ਜਾਪ ਸਕਦਾ ਹੈ, ਪਰ ਇਸ ਦੇ ਮਾੜੇ ਪ੍ਰਭਾਵ ਲੰਮੇ ਸਮੇਂ ਤੱਕ ਸਾਡੀ ਧਰਤੀ ਅਤੇ ਸਿਹਤ ਨੂੰ ਝੱਲਣੇ ਪੈਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਸ ਮਿੱਟੀ ਨੇ ਸਾਡੀਆਂ ਪੀੜ੍ਹੀਆਂ ਨੂੰ ਪਾਲਿਆ ਹੈ, ਉਸ ਦੀ ਤਾਕਤ ਨੂੰ ਧੂੰਏਂ ਵਿੱਚ ਨਾ ਗੁਆਈਏ। ਆਪਣੇ ਬੱਚਿਆਂ ਲਈ ਉਪਜਾਊ ਧਰਤੀ ਅਤੇ ਸਾਹ ਲੈਣ ਯੋਗ ਸਾਫ਼ ਹਵਾ ਛੱਡ ਕੇ ਜਾਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
file_00000000b634821185734badc9b7ac28.png
ਉਨ੍ਹਾਂ ਕੰਬਾਈਨ ਚਾਲਕਾਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕਟਾਈ ਨਾ ਕਰਨ ਅਤੇ ਸੁਪਰ ਐਸ.ਐਮ.ਐਸ. ਲਾਜ਼ਮੀ ਲਗਾਉਣ ਦੀ ਹਦਾਇਤ ਕਰਦਿਆਂ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

More from News Varta