News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 17°C
BREAKING NEWS
Front Page
EN

ਗੈਰ-ਕਾਨੂੰਨੀ ਪਟਾਕਿਆਂ ਦੇ ਭੰਡਾਰਨ ਦੀ ਜਾਂਚ ਲਈ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਵੱਲੋਂ ਨਿਰੀਖਣ

ਜਾਂਚ ਦੌਰਾਨ ਪਟਾਕਿਆਂ ਦਾ ਕੋਈ ਵੀ ਗੈਰ-ਕਾਨੂੰਨੀ ਭੰਡਾਰਨ ਨਹੀਂ ਮਿਲਿਆ, ਸਖ਼ਤ ਨਿਗਰਾਨੀ ਰਹੇਗੀ ਜਾਰੀ

News Varta Editorial Staff•Digital Edition
SHARE THIS STORY
ਗੈਰ-ਕਾਨੂੰਨੀ ਪਟਾਕਿਆਂ ਦੇ ਭੰਡਾਰਨ ਦੀ ਜਾਂਚ ਲਈ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਵੱਲੋਂ ਨਿਰੀਖਣ
ਕਪੂਰਥਲਾ 21 ਅਕਤੂਬਰ ( ਸੂਤਰ )
img_20260705_132339.jpg
ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਵੱਲੋਂ ਐੱਸ.ਡੀ.ਐੱਮ. ਮੇਜਰ ਡਾ. ਇਰਵਿਨ ਕੌਰ ਅਤੇ ਡੀ.ਐੱਸ.ਪੀ. ਡਾ. ਸ਼ੀਤਲ ਸਿੰਘ ਦੀ ਅਗਵਾਈ ਹੇਠ ਪਟਾਕਿਆਂ ਦੇ ਗੋਦਾਮਾਂ ਦੀ ਜਾਂਚ ਕੀਤੀ ਗਈ। ਐੱਸ.ਡੀ.ਐੱਮ. ਡਾ. ਇਰਵਿਨ ਕੌਰ ਨੇ ਦੱਸਿਆ ਕਿ ਜਾਂਚ ਦੌਰਾਨ ਪਟਾਕਿਆਂ ਦਾ ਕੋਈ ਵੀ ਗੈਰ-ਕਾਨੂੰਨੀ ਭੰਡਾਰਨ ਸਾਹਮਣੇ ਨਹੀਂ ਆਇਆ। ਭੀਲਾ ਰੋਡ ਸਥਿਤ ਗੋਦਾਮ ਦੀ ਜਾਂਚ ਦੌਰਾਨ ਉਸ ਦਾ ਲਾਇਸੈਂਸ ਵੈਧ ਪਾਇਆ ਗਿਆ ਅਤੇ ਉੱਥੇ ਰੱਖਿਆ ਪਟਾਕਿਆਂ ਦਾ ਸਟਾਕ ਵੀ ਨਿਰਧਾਰਤ ਮਾਪਦੰਡਾਂ ਅਨੁਸਾਰ ਸੀ।
img-20251110-wa0011.jpg
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ਵਿੱਚ ਜੋੜ ਵਾਲੇ ਪਟਾਕਿਆਂ, ਜਿਨ੍ਹਾਂ ਵਿੱਚ ਪਟਾਕਿਆਂ ਦੀਆਂ ਲੜੀਆਂ ਵੀ ਸ਼ਾਮਲ ਹਨ, ਦੇ ਨਿਰਮਾਣ, ਭੰਡਾਰਨ, ਵੰਡ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਰਫ਼ ਮਨਜ਼ੂਰਸ਼ੁਦਾ ਹਰੇ ਪਟਾਕਿਆਂ ਦੀ ਹੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਇਨ੍ਹਾਂ ਪਟਾਕਿਆਂ ਵਿੱਚ ਬੇਰੀਅਮ ਲੂਣ ਜਾਂ ਐਂਟੀਮਨੀ, ਲਿਥੀਅਮ, ਪਾਰਾ, ਆਰਸੈਨਿਕ, ਲੈੱਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਯੋਗਿਕ ਨਹੀਂ ਹੋਣੇ ਚਾਹੀਦੇ।
img_20260504_205242.jpg
ਉਨ੍ਹਾਂ ਇਹ ਵੀ ਦੱਸਿਆ ਕਿ ਐਮਾਜ਼ੋਨ ਅਤੇ ਫਲਿੱਪਕਾਰਟ ਸਮੇਤ ਹੋਰ ਈ-ਕਾਮਰਸ ਪਲੇਟਫਾਰਮਾਂ ਅਤੇ ਆਨਲਾਈਨ ਪੋਰਟਲਾਂ ਨੂੰ ਪੰਜਾਬ ਵਿੱਚ ਪਟਾਕਿਆਂ ਦੇ ਆਨਲਾਈਨ ਆਰਡਰ ਸਵੀਕਾਰ ਕਰਨ ਜਾਂ ਉਨ੍ਹਾਂ ਦੀ ਆਨਲਾਈਨ ਵਿਕਰੀ ਦੀ ਸਹੂਲਤ ਦੇਣ ’ਤੇ ਪਾਬੰਦੀ ਲਗਾਈ ਗਈ ਹੈ। ਡੀ.ਐੱਸ.ਪੀ. ਡਾ. ਸ਼ੀਤਲ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਿਰਫ਼ ਲਾਇਸੈਂਸਸ਼ੁਦਾ ਵਪਾਰੀਆਂ ਨੂੰ ਹੀ ਨਿਰਧਾਰਤ ਥਾਵਾਂ ’ਤੇ ਮਨਜ਼ੂਰਸ਼ੁਦਾ ਹਰੇ ਪਟਾਕੇ ਵੇਚਣ ਦੀ ਇਜਾਜ਼ਤ ਹੋਵੇਗੀ। ਵੈਧ ਲਾਇਸੈਂਸ ਤੋਂ ਬਿਨਾਂ ਕਿਸੇ ਵੀ ਵਿਅਕਤੀ ਨੂੰ ਪਟਾਕੇ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲਾਇਸੈਂਸਸ਼ੁਦਾ ਵਪਾਰੀਆਂ ਨੂੰ ਵੀ ਚਿਤਾਵਨੀ ਦਿੱਤੀ ਕਿ ਨਿਰਧਾਰਤ ਡੈਸੀਬਲ ਸੀਮਾ ਤੋਂ ਵੱਧ ਆਵਾਜ਼ ਪੈਦਾ ਕਰਨ ਵਾਲੇ ਪਟਾਕਿਆਂ ਦਾ ਭੰਡਾਰਨ, ਪ੍ਰਦਰਸ਼ਨ ਜਾਂ ਵਿਕਰੀ ਨਾ ਕੀਤੀ ਜਾਵੇ।
img_20260825_005017.jpg

More from News Varta