ਸ਼ਹਿਰ ਲੁਧਿਆਣਾ ਵਿਖੇ ਦੋ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਏ ਗਏ
News Varta Editorial Staff•Digital Edition
SHARE THIS STORY

ਲੁਧਿਆਣਾ 24 ਅਕਤੂਬਰ ( ਸੂਤਰ )

ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਲੁਧਿਆਣਾ ਵੱਲੋਂ ਸ਼ਹਿਰ ਲੁਧਿਆਣਾ ਵਿਖੇ ਦੋ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦਾ ਉਦੇਸ਼ ਦੁੱਧ ਖਪਤਕਾਰਾਂ ਨੂੰ ਸ਼ੁੱਧ, ਮਿਆਰੀ ਅਤੇ ਸਾਫ਼ ਦੁੱਧ ਉਪਲਬਧ ਕਰਵਾਉਣ ਲਈ ਦੁੱਧ ਦੀ ਗੁਣਵੱਤਾ ਪ੍ਰਤੀ ਜਾਗਰੂਕ ਕਰਨਾ ਸੀ।

ਪਹਿਲਾ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਐੱਲ. ਆਈ. ਜੀ. ਇਲਾਕੇ ਵਿਖੇ ਲਗਾਇਆ ਗਿਆ, ਜਿਸ ਦੌਰਾਨ ਦੁੱਧ ਦੇ ਕੁੱਲ 32 ਸੈਂਪਲਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 15 ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ।

ਇਸੇ ਤਰ੍ਹਾਂ ਦੂਜਾ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਕਰਨੈਲ ਸਿੰਘ ਨਗਰ ਵਿਖੇ ਲਗਾਇਆ ਗਿਆ, ਜਿਸ ਦੌਰਾਨ ਦੁੱਧ ਦੇ ਕੁੱਲ 35 ਸੈਂਪਲਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 13 ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ।

ਦੋਵਾਂ ਕੈਂਪਾਂ ਦੌਰਾਨ ਜਾਂਚ ਕੀਤੇ ਗਏ ਦੁੱਧ ਦੇ ਸੈਂਪਲਾਂ ਵਿੱਚ ਕੋਈ ਵੀ ਹਾਨੀਕਾਰਕ ਰਸਾਇਣ ਨਹੀਂ ਪਾਇਆ ਗਿਆ। ਇਸ ਮੁਹਿੰਮ ਰਾਹੀਂ ਖਪਤਕਾਰਾਂ ਨੂੰ ਦੁੱਧ ਦੀ ਗੁਣਵੱਤਾ ਪ੍ਰਤੀ ਜਾਗਰੂਕ ਕਰਨ ਅਤੇ ਸ਼ੁੱਧ ਤੇ ਮਿਆਰੀ ਦੁੱਧ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ।




