ਮੁੱਖ ਬਾਜ਼ਾਰ ਵਿੱਚ ਦੁਕਾਨਦਾਰਾਂ ਨੂੰ ਮਿਲੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ
ਵਪਾਰੀਆਂ ਦੀਆਂ ਸਹੂਲਤਾਂ ਅਤੇ ਬਾਜ਼ਾਰ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ : ਮੰਤਰੀ ਸੌਂਦ
News Varta Editorial Staff•Digital Edition
SHARE THIS STORY



ਖੰਨਾ, 22 ਨਵੰਬਰ ( ਸੂਤਰ )

ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਬਾਜ਼ਾਰ ਦਾ ਦੌਰਾ ਕਰਕੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਪਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲਚਾਲ ਜਾਣਿਆ ਅਤੇ ਬਾਜ਼ਾਰ ਨਾਲ ਸਬੰਧਤ ਸਮੱਸਿਆਵਾਂ ਅਤੇ ਸੁਝਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਮੰਤਰੀ ਸੌਂਦ ਨੇ ਕਿਹਾ ਕਿ ਵਪਾਰੀ ਸ਼ਹਿਰ ਦੀ ਆਰਥਿਕਤਾ ਦੀ ਮਜ਼ਬੂਤ ਕੜੀ ਹਨ ਅਤੇ ਉਨ੍ਹਾਂ ਦੀਆਂ ਸਹੂਲਤਾਂ ਦਾ ਧਿਆਨ ਰੱਖਣਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਬਾਜ਼ਾਰ ਦੇ ਵਿਕਾਸ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਸੌਂਦ ਨੇ ਕਿਹਾ ਕਿ ਖੰਨਾ ਦੇ ਬਾਜ਼ਾਰਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਆਮ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਹੀ ਸ਼ਹਿਰ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਸੁਝਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ।
More from News Varta


ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਾਨਦਾਰ ਸਲਾਮੀ
ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਅਤੇ ਡੀਐੱਸਪੀ ਇੰਦਰਪਾਲ ਸਿੰਘ ਚੌਹਾਨ ਦੀ ਅਗਵਾਈ ਹੇਠ ਪੁਲਿਸ ਜਵਾਨਾਂ ਨੇ ਕੀਤਾ ਸਤਿਕਾਰ ਪ੍ਰਗਟ


ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਮਹਾਂ-ਰੈਲੀ : ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕਾ ਅਮਰਗੜ੍ਹ ਦੇ ਲੋਕਾਂ ਨੂੰ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦਾ ਸੱਦਾ
