News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 19°C
BREAKING NEWS
ਮੁੱਖ ਬਾਜ਼ਾਰ ਵਿੱਚ ਦੁਕਾਨਦਾਰਾਂ ਨੂੰ ਮਿਲੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂਐਸਐਸਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਥਾਣਾ ਸਿਟੀ-2 ਖੰਨਾ ਦਾ ਅਚਨਚੇਤ ਨਿਰੀਖਣ, ਪੁਲਿਸ ਮੁਲਾਜ਼ਮਾਂ ਨੂੰ ਚੌਕਸੀ ਵਧਾਉਣ ਦੇ ਨਿਰਦੇਸ਼ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਾਨਦਾਰ ਸਲਾਮੀਸੱਤਾ ‘ਆਪ’ ਦੀ, ਅਗਵਾਈ ਅਕਾਲੀ ਉਮੀਦਵਾਰ ਦੀ! 2027 ਦੀਆਂ ਚੋਣਾਂ ਤੋਂ ਪਹਿਲਾਂ ਅਮਰਗੜ੍ਹ ਦੀ ਸਿਆਸਤ ’ਚ ਵੱਡਾ ਸਵਾਲ! ਗੱਜਣਮਾਜਰਾ ਨੂੰ ਸੋਚਣ ਲਈ ਮਜਬੂਰ ਕਰੇਗਾ ਅੰਦਰਖਾਤੇ ਪੱਕ ਰਹੀ ਖਿਚੜੀ ਦਾ ਸਿਆਸੀ ਸੰਕੇਤ!ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਮਹਾਂ-ਰੈਲੀ : ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
Front Page
EN

ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਾਨਦਾਰ ਸਲਾਮੀ

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਅਕਾਲੀ ਆਗੂ ਜਸਬੀਰ ਸਿੰਘ ਜੱਸੀ ਮਾਨਵੀ ਸਮੇਤ ਵੱਖ-ਵੱਖ ਰਾਜਨੀਤਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਅਤੇ ਡੀਐੱਸਪੀ ਇੰਦਰਪਾਲ ਸਿੰਘ ਚੌਹਾਨ ਦੀ ਅਗਵਾਈ ਹੇਠ ਪੁਲਿਸ ਜਵਾਨਾਂ ਨੇ ਕੀਤਾ ਸਤਿਕਾਰ ਪ੍ਰਗਟ

News Varta Editorial Staff•Digital Edition
SHARE THIS STORY
ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਾਨਦਾਰ ਸਲਾਮੀ
img_20261122_143405.jpg
ਅਹਿਮਦਗੜ੍ਹ, 21 ਨਵੰਬਰ:
img_20261118_212241.jpg
ਵਿਸ਼ੇਸ਼ ਪ੍ਰਤੀਨਿਧੀ ਡਾ. ਕੁਲਦੀਪ ਸਿੰਘ ਭੁੱਲਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਵੱਲੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਸ਼ਹਿਰ ਵਿੱਚ ਧਾਰਮਿਕ ਸ਼ਰਧਾ, ਸੇਵਾ ਅਤੇ ਭਾਈਚਾਰਕ ਸਾਂਝ ਦਾ ਅਦਭੁੱਤ ਨਜ਼ਾਰਾ ਦੇਖਣ ਨੂੰ ਮਿਲਿਆ। ਨਗਰ ਕੀਰਤਨ ਦੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਵਧ-ਚੜ੍ਹ ਕੇ ਸ਼ਿਰਕਤ ਕੀਤੀ।
img_20260416_182748.jpg
ਇਸ ਮੌਕੇ ਛੰਨਾ ਰੋਡ ਸਥਿਤ ਡਾ. ਕੁਲਦੀਪ ਸਿੰਘ ਭੁੱਲਰ ਦੇ ਨਿਵਾਸ ਸਥਾਨ ’ਤੇ ਐੱਸਐੱਸਪੀ ਸ. ਹਰਕਮਲਪ੍ਰੀਤ ਸਿੰਘ ਖੱਖ ਅਤੇ ਡੀਐੱਸਪੀ ਸ. ਇੰਦਰਪਾਲ ਸਿੰਘ ਚੌਹਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਾਨਦਾਰ ਸਲਾਮੀ ਦਿੱਤੀ ਗਈ। ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਡਾ. ਭੁੱਲਰ ਦੇ ਪਰਿਵਾਰ ਵੱਲੋਂ ਪੰਜ ਪਿਆਰੇ ਸਾਹਿਬਾਨ ਨੂੰ ਸ਼ਰਧਾ ਸਹਿਤ ਦੁੱਧ ਅਤੇ ਬਸਤਰਾਂ ਦੀ ਸੇਵਾ ਭੇਟ ਕੀਤੀ ਗਈ। ਇਸੇ ਤਰ੍ਹਾਂ ਇੰਸਪੈਕਟਰ ਨਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕਰਕੇ ਸਤਿਕਾਰ ਪ੍ਰਗਟ ਕੀਤਾ ਗਿਆ।
img-20251227-wa0009.jpg
ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਸਾਥੀਆਂ ਸਮੇਤ ਕੀਤਾ ਨਗਰ ਕੀਰਤਨ ਦਾ ਸਵਾਗਤ ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਪਣੇ ਸਾਥੀਆਂ ਸਮੇਤ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਉੱਭੀ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਭਾਈ ਬਘੇਲ ਸਿੰਘ, ਬਾਬਾ ਦਲਜੀਤ ਸਿੰਘ, ਮਹਿੰਦਰ ਸਿੰਘ ਬਿੱਲੂ ਮਾਜਰੀ, ਗੁਰਪ੍ਰੀਤ ਸਿੰਘ ਪੁੰਜ (ਚੇਅਰਮੈਨ, ਸੈਨ ਸਮਾਜ ਵੈਲਫੇਅਰ ਬੋਰਡ, ਅਮਰਗੜ੍ਹ), ਨਿਰਮਲ ਸਿੰਘ ਪੰਧੇਰ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਮਨਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
img-20251110-wa0011.jpg
ਜੱਸੀ ਮਾਨਵੀ ਦੀ ਅਗਵਾਈ ਵਾਲੀ ਮੌਜੂਦਗੀ ਵਿੱਚ 'ਆਪ' ਆਗੂ ਗੁਰਪ੍ਰੀਤ ਸਿੰਘ ਸੋਂਧ ਦੀ ਸ਼ਮੂਲੀਅਤ ਨੇ ਛੇੜੀ ਸਿਆਸੀ ਚਰਚਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਜਸਬੀਰ ਸਿੰਘ ਜੱਸੀ ਮਾਨਵੀ ਨੇ ਵੀ ਨਗਰ ਕੀਰਤਨ ਵਿੱਚ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਜਥੇਦਾਰ ਨਿਹਾਲ ਸਿੰਘ ਉੱਭੀ ਅਤੇ ਸ਼ਾਮਲ ਸਿੰਘ ਸਨ ਸਮੇਤ ਹੋਰ ਸਾਥੀ ਵੀ ਮੌਜੂਦ ਸਨ। ਇਸ ਮੌਕੇ ਖ਼ਾਸ ਚਰਚਾ ਦਾ ਵਿਸ਼ਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੋਂਧ ਦੀ ਮੌਜੂਦਗੀ ਰਹੀ, ਜੋ ਜੱਸੀ ਮਾਨਵੀ ਦੀ ਅਗਵਾਈ ਵਾਲੇ ਇਕੱਠ ਵਿੱਚ ਆਪਣੇ ਸਾਥੀਆਂ ਸਮੇਤ ਹਾਜ਼ਰ ਸਨ। ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸਬੰਧਤ ਆਗੂ ਦਾ ਵਿਰੋਧੀ ਪਾਰਟੀ ਦੇ ਉਮੀਦਵਾਰ ਨਾਲ ਇਕ ਧਾਰਮਿਕ ਮੰਚ ’ਤੇ ਨਜ਼ਰ ਆਉਣਾ ਸਥਾਨਕ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਿਰ ’ਤੇ ਹੋਣ ਕਾਰਨ ਇਸ ਮੌਜੂਦਗੀ ਦੇ ਸਿਆਸੀ ਅਰਥ ਵੀ ਕੱਢੇ ਜਾ ਰਹੇ ਹਨ। ਸਵਾਲ ਉੱਠ ਰਹੇ ਹਨ ਕਿ ਕੀ ਇਹ ਸਿਰਫ਼ ਧਾਰਮਿਕ ਸਾਂਝ ਅਤੇ ਸਮਾਜਿਕ ਸਦਭਾਵਨਾ ਦਾ ਪ੍ਰਗਟਾਵਾ ਸੀ ਜਾਂ ਇਸ ਦੇ ਪਿੱਛੇ ਅਮਰਗੜ੍ਹ ਦੀ ਸਿਆਸਤ ਵਿੱਚ ਕੋਈ ਨਵੀਂ ਅੰਦਰੂਨੀ ਸਿਆਸੀ ਖਿਚੜੀ ਵੀ ਪੱਕ ਰਹੀ ਹੈ? ਖ਼ਾਸ ਗੱਲ ਇਹ ਹੈ ਕਿ ਵਿਰੋਧੀ ਪਾਰਟੀ ਦੇ ਆਗੂ ਨਾਲ ਸੱਤਾਧਾਰੀ ਪਾਰਟੀ ਦੇ ਆਗੂ ਦੀ ਇਸ ਤਰ੍ਹਾਂ ਦੀ ਮੌਜੂਦਗੀ ਨੇ ਚੋਣਾਂ ਤੋਂ ਪਹਿਲਾਂ ਹਲਕੇ ਦੇ ਬਦਲਦੇ ਸਿਆਸੀ ਸਮੀਕਰਨਾਂ ਬਾਰੇ ਨਵੀਂ ਚਰਚਾ ਛੇੜ ਦਿੱਤੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਨਿਭਾਈ ਅਹਿਮ ਭੂਮਿਕਾ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਦੇ ਪ੍ਰਬੰਧਾਂ ਅਤੇ ਸੇਵਾਵਾਂ ਵਿੱਚ ਅਹਿਮ ਭੂਮਿਕਾ ਨਿਭਾਈ ਗਈ। ਇਸ ਮੌਕੇ ਕਮੇਟੀ ਦੇ ਪ੍ਰਧਾਨ ਭਾਈ ਬਘੇਲ ਸਿੰਘ, ਹੈੱਡ ਗ੍ਰੰਥੀ ਭਾਈ ਰਵਿੰਦਰ ਸਿੰਘ ਜੀ, ਸਾਬਕਾ ਪ੍ਰਧਾਨ ਕੁਲਦੀਪ ਸਿੰਘ ਖਾਲਸਾ, ਸਾਬਕਾ ਪ੍ਰਧਾਨ ਭਜਨ ਸਿੰਘ ਬਾੜਾ, ਸਾਬਕਾ ਪ੍ਰਧਾਨ ਕ੍ਰਿਸ਼ਨ ਸਿੰਘ ਰਾਜੜ, ਹਰਦੀਪ ਸਿੰਘ ਹੁੰਝਣ, ਰੁਪਿੰਦਰ ਸਿੰਘ ਬ੍ਰਹਮਪੁਰ, ਕੀਰਤਨ ਸਿੰਘ ਚੌਂਮੇ, ਗੁਰਮੁਖ ਸਿੰਘ, ਮਾਸਟਰ ਅਮਰੀਕ ਸਿੰਘ, ਮਾਸਟਰ ਗੁਰਮੀਤ ਸਿੰਘ, ਗੁਰਚਰਨ ਸਿੰਘ ਰੰਗੂਵਾਲ, ਮਹਿੰਦਰਜੀਤ ਸਿੰਘ ਅਤੇ ਅਜੀਤ ਸਿੰਘ ਰਾਜੜ ਸਮੇਤ ਹੋਰ ਮੈਂਬਰ ਹਾਜ਼ਰ ਸਨ। ਨਗਰ ਕੌਂਸਲ ਦੇ ਅਹੁਦੇਦਾਰਾਂ, ਕੌਂਸਲਰਾਂ ਅਤੇ ਹੋਰ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਕਮਲਜੀਤ ਸਿੰਘ ਉੱਭੀ ਅਤੇ ਨਗਰ ਕੌਂਸਲਰ ਜਗਵੰਤ ਸਿੰਘ ਜੱਗੀ ਸਮੇਤ ਕੌਂਸਲਰ ਮਨੀ ਸੇਖਾ, ਸੁਖਜਿੰਦਰ ਸਿੰਘ ਰਾਜੜ, ਅਵਤਾਰ ਸਿੰਘ ਬਿੰਡਰਾ, ਕੁਲਵੰਤ ਸਿੰਘ ਸੋਹਲ, ਤਰਲੋਚਨ ਸਿੰਘ ਚਾਪੜਾ, ਗੁਰਮੀਤ ਸਿੰਘ ਉੱਭੀ, ਅਵਤਾਰ ਸਿੰਘ ਜੱਸਲ, ਮਨੋਜ ਗਰਗ, ਪਰਮਜੀਤ ਸਿੰਘ ਜਵੰਧਾ, ਮਾਸਟਰ ਬਲਬੀਰ ਸਿੰਘ, ਇੰਦਰ ਸਿੰਘ ਘਟੌੜਾ, ਜਸਵਿੰਦਰ ਸਿੰਘ ਜੱਸੀ, ਹਰਵਿੰਦਰ ਸਿੰਘ ਖਾਲਸਾ, ਦਲਜੀਤ ਸਿੰਘ ਸੌਂਦ, ਰਾਕੇਸ਼ ਗਰਗ, ਅਰੁਣ ਵਰਮਾ, ਤਰਸੇਮ ਗਰਗ, ਡਾ. ਸੁਨੀਤ ਹਿੰਦ, ਰਾਕੇਸ਼ ਸ਼ਾਹੀ, ਡਾ. ਰਾਹੁਲ ਸ਼ਰਮਾ ਅਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਰਵਿੰਦਰ ਪੁਰੀ ਸਮੇਤ ਹੋਰ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਸਟੇਟ ਐਵਾਰਡੀ ਭੁਪਿੰਦਰ ਕੌਰ ਪੰਘੇਰ, ਪ੍ਰਿੰਸੀਪਲ ਪ੍ਰੀਤ ਕੌਰ, ਪ੍ਰਿੰਸੀਪਲ ਕੋਮਲਪ੍ਰੀਤ ਕੌਰ ਮਾਵੀ, ਰਣਧੀਰ ਸਿੰਘ ਹੁੰਝਣ, ਲੱਕੀ ਗਰਚਾ ਅਤੇ ਕਾਲਾ ਦੁਲਵਾਂ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ। ਗੁਰਦੁਆਰਾ ਗੁਰੂ ਭਗਤ ਰਵਿਦਾਸ ਜੀ ਅਤੇ ਗੁਰਦੁਆਰਾ ਬਾਬਾ ਨਾਮਦੇਵ ਜੀ ਵੱਲੋਂ ਵਿਸ਼ੇਸ਼ ਸੇਵਾ ਗੁਰਦੁਆਰਾ ਗੁਰੂ ਭਗਤ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਦਾ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਮਾਸਟਰ ਭੁਪਿੰਦਰ ਸਿੰਘ, ਮਾਸਟਰ ਗੁਰਜਪਾਲ ਸਿੰਘ ਜੈਪਾਲ, ਗੁਰਮੈਲ ਸਿੰਘ ਅਤੇ ਕਮੇਟੀ ਦੇ ਹੋਰ ਮੈਂਬਰਾਂ ਦੀ ਮੌਜੂਦਗੀ ਵਿੱਚ ਸੰਗਤਾਂ ਲਈ ਦੁੱਧ ਅਤੇ ਚਾਹ ਦਾ ਲੰਗਰ ਲਗਾਇਆ ਗਿਆ। ਪੰਜ ਪਿਆਰੇ ਸਾਹਿਬਾਨ ਨੂੰ ਦੁੱਧ ਦੀ ਸੇਵਾ ਭੇਟ ਕਰਕੇ ਸਤਿਕਾਰ ਪ੍ਰਗਟ ਕੀਤਾ ਗਿਆ। ਇਸੇ ਤਰ੍ਹਾਂ ਗੁਰਦੁਆਰਾ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਵੀ ਨਗਰ ਕੀਰਤਨ ਦੌਰਾਨ ਸੰਗਤਾਂ ਲਈ ਲੰਗਰ ਦੀ ਵਿਸ਼ੇਸ਼ ਸੇਵਾ ਕੀਤੀ ਗਈ। ਕਮੇਟੀ ਦੇ ਮੈਂਬਰਾਂ ਅਤੇ ਸੇਵਾਦਾਰਾਂ ਨੇ ਸ਼ਰਧਾ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ। ਸ਼ਹਿਰ ਦੀਆਂ ਹੋਰ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਵੀ ਵੱਖ-ਵੱਖ ਥਾਵਾਂ ’ਤੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ। ਸੰਗਤਾਂ ਨੂੰ ਲੱਡੂ, ਬਰੈੱਡ ਪਕੌੜੇ, ਫਲ, ਦੁੱਧ, ਚਾਹ ਅਤੇ ਬਿਸਕੁਟਾਂ ਦਾ ਲੰਗਰ ਛਕਾਇਆ ਗਿਆ। ਵੱਖ-ਵੱਖ ਸੰਸਥਾਵਾਂ ਅਤੇ ਸੇਵਾਦਾਰਾਂ ਵੱਲੋਂ ਸਾਂਝੇ ਤੌਰ ’ਤੇ ਨਿਭਾਈ ਗਈ ਸੇਵਾ ਨੇ ਨਗਰ ਕੀਰਤਨ ਦੇ ਮਾਹੌਲ ਨੂੰ ਹੋਰ ਵੀ ਸ਼ਰਧਾਮਈ ਬਣਾ ਦਿੱਤਾ। ਇਸ ਦੌਰਾਨ ਸੰਗਤਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮੁੱਚਾ ਸ਼ਹਿਰ ਗੁਰਬਾਣੀ, ਸੇਵਾ, ਸਿਮਰਨ ਅਤੇ ਸ਼ਰਧਾ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ ਗਈ ਸਲਾਮੀ, ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਅਕਾਲੀ ਆਗੂ ਜਸਬੀਰ ਸਿੰਘ ਜੱਸੀ ਮਾਨਵੀ ਦੀ ਸ਼ਮੂਲੀਅਤ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਸਰਗਰਮ ਭੂਮਿਕਾ, ਨਗਰ ਕੌਂਸਲ ਦੇ ਅਹੁਦੇਦਾਰਾਂ ਦੀ ਹਾਜ਼ਰੀ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਇਸ ਧਾਰਮਿਕ ਸਮਾਗਮ ਦੀਆਂ ਵਿਸ਼ੇਸ਼ ਯਾਦਗਾਰੀ ਝਲਕੀਆਂ ਬਣੀਆਂ। ਉੱਧਰ, ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਆਗੂਆਂ ਦੀ ਸਾਂਝੀ ਮੌਜੂਦਗੀ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਅਮਰਗੜ੍ਹ ਦੀ ਸਿਆਸਤ ਵਿੱਚ ਨਵੇਂ ਸਵਾਲ ਵੀ ਖੜ੍ਹੇ ਕਰ ਦਿੱਤੇ ਹਨ।

More from News Varta

ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਮਹਾਂ-ਰੈਲੀ : ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਮਹਾਂ-ਰੈਲੀ : ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕਾ ਅਮਰਗੜ੍ਹ ਦੇ ਲੋਕਾਂ ਨੂੰ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦਾ ਸੱਦਾ