News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 27°C
BREAKING NEWS
Front Page
EN

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਐਸ.ਡੀ.ਐਮ. ਕਨੂ ਗਰਗ ਵੱਲੋਂ ਪਿੰਡਾਂ ਦਾ ਦੌਰਾ

ਪਿੰਡ ਨੌਧ ਰਾਣੀ ਅਤੇ ਰਟੋਲਾਂ ਵਿਖੇ ਕਲੱਸਟਰ ਤੇ ਨੋਡਲ ਅਫ਼ਸਰਾਂ ਨਾਲ ਸਥਿਤੀ ਦਾ ਲਿਆ ਜਾਇਜ਼ਾ; ਕਿਸਾਨਾਂ ਨੂੰ ਵਾਤਾਵਰਣ ਪੱਖੀ ਤਕਨੀਕਾਂ ਅਪਣਾਉਣ ਦੀ ਅਪੀਲ

News Varta Editorial Staff•Digital Edition
SHARE THIS STORY
ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਐਸ.ਡੀ.ਐਮ. ਕਨੂ ਗਰਗ ਵੱਲੋਂ ਪਿੰਡਾਂ ਦਾ ਦੌਰਾ
ਮਾਲੇਰਕੋਟਲਾ 30 ਅਕਤੂਬਰ ( ਸੂਤਰ )
img_20260705_132339.jpg
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਅਤੇ ਵਾਤਾਵਰਣ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮਕਸਦ ਨਾਲ ਉਪ ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ ਕਨੂ ਗਰਗ ਵੱਲੋਂ ਕਲੱਸਟਰ ਅਤੇ ਨੋਡਲ ਅਫ਼ਸਰਾਂ ਸਮੇਤ ਪਿੰਡ ਨੌਧ ਰਾਣੀ ਅਤੇ ਰਟੋਲਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਲਗਾਤਾਰ ਜਾਗਰੂਕ ਕਰਨ ਦੇ ਨਾਲ-ਨਾਲ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇ।
img-20261007-wa0011.jpg
ਕਨੂ ਗਰਗ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਉੱਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਅਤੇ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਡੀ.ਐਸ.ਪੀ. ਡਾ. ਮਨਵਜੀਤ ਸਿੰਘ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਸਿਵਲ ਪ੍ਰਸ਼ਾਸਨ ਨਾਲ ਪੂਰਨ ਤਾਲਮੇਲ ਬਣਾਈ ਰੱਖਦਿਆਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ। ਐਸ.ਡੀ.ਐਮ. ਨੇ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਲਗਾਤਾਰ ਨਿਗਰਾਨੀ ਰੱਖਣ ਅਤੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਹੀ ਮਾਲੇਰਕੋਟਲਾ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਮੁਕਤ ਬਣਾਇਆ ਜਾ ਸਕਦਾ ਹੈ।

More from News Varta