News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 19°C
BREAKING NEWS
ਮੁੱਖ ਬਾਜ਼ਾਰ ਵਿੱਚ ਦੁਕਾਨਦਾਰਾਂ ਨੂੰ ਮਿਲੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂਐਸਐਸਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਥਾਣਾ ਸਿਟੀ-2 ਖੰਨਾ ਦਾ ਅਚਨਚੇਤ ਨਿਰੀਖਣ, ਪੁਲਿਸ ਮੁਲਾਜ਼ਮਾਂ ਨੂੰ ਚੌਕਸੀ ਵਧਾਉਣ ਦੇ ਨਿਰਦੇਸ਼ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਾਨਦਾਰ ਸਲਾਮੀਸੱਤਾ ‘ਆਪ’ ਦੀ, ਅਗਵਾਈ ਅਕਾਲੀ ਉਮੀਦਵਾਰ ਦੀ! 2027 ਦੀਆਂ ਚੋਣਾਂ ਤੋਂ ਪਹਿਲਾਂ ਅਮਰਗੜ੍ਹ ਦੀ ਸਿਆਸਤ ’ਚ ਵੱਡਾ ਸਵਾਲ! ਗੱਜਣਮਾਜਰਾ ਨੂੰ ਸੋਚਣ ਲਈ ਮਜਬੂਰ ਕਰੇਗਾ ਅੰਦਰਖਾਤੇ ਪੱਕ ਰਹੀ ਖਿਚੜੀ ਦਾ ਸਿਆਸੀ ਸੰਕੇਤ!ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਮਹਾਂ-ਰੈਲੀ : ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
Front Page
EN

ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਮਹਾਂ-ਰੈਲੀ : ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਵੇਗੀ ਵਿਸ਼ਾਲ ਮਹਾਂ-ਰੈਲੀ

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕਾ ਅਮਰਗੜ੍ਹ ਦੇ ਲੋਕਾਂ ਨੂੰ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦਾ ਸੱਦਾ

News Varta Editorial Staff•Digital Edition
SHARE THIS STORY
ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਮਹਾਂ-ਰੈਲੀ : ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
ਅਮਰਗੜ੍ਹ, 21 ਨਵੰਬਰ ( ਸੂਤਰ )
img_20261118_212241.jpg
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ, ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਮੰਜ਼ਿਲਾਂ ਵੱਲ ਅੱਗੇ ਵੱਧ ਰਿਹਾ ਹੈ। ਸੂਬੇ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਕੇ ਇੱਕ ਨਵੇਂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ।
img_20260504_205242.jpg
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ 26 ਨਵੰਬਰ ਨੂੰ ਸਵੇਰੇ 11 ਵਜੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਵਿਸ਼ਾਲ ਮਹਾਂ-ਰੈਲੀ ਕਰਵਾਈ ਜਾ ਰਹੀ ਹੈ। ਇਸ ਇਤਿਹਾਸਕ ਇਕੱਠ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰੇਗੀ।
img-20251110-wa0011.jpg
ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਇਹ ਮਹਾਂ-ਰੈਲੀ ਕੇਵਲ ਪਾਰਟੀ ਦੇ ਸਥਾਪਨਾ ਦਿਵਸ ਦਾ ਸਮਾਗਮ ਹੀ ਨਹੀਂ, ਸਗੋਂ ਪੰਜਾਬ ਦੀ ਤਰੱਕੀ, ਲੋਕਾਂ ਦੀ ਏਕਤਾ ਅਤੇ ਖੁਸ਼ਹਾਲ ਭਵਿੱਖ ਪ੍ਰਤੀ ਸਾਂਝੇ ਸੰਕਲਪ ਦਾ ਪ੍ਰਤੀਕ ਵੀ ਹੋਵੇਗੀ। ਉਨ੍ਹਾਂ ਹਲਕਾ ਅਮਰਗੜ੍ਹ ਸਮੇਤ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਸਾਥੀਆਂ ਅਤੇ ਦੋਸਤਾਂ ਸਮੇਤ ਇਸ ਮਹਾਂ-ਰੈਲੀ ਵਿੱਚ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਬਣਾਉਣ।
img_20251110_174706.jpg
ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਇਸ ਦੇ ਲੋਕ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ 'ਤੇ ਪਹੁੰਚਾਇਆ ਜਾ ਸਕਦਾ ਹੈ।

More from News Varta

ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਾਨਦਾਰ ਸਲਾਮੀ

ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਾਨਦਾਰ ਸਲਾਮੀ

ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਅਤੇ ਡੀਐੱਸਪੀ ਇੰਦਰਪਾਲ ਸਿੰਘ ਚੌਹਾਨ ਦੀ ਅਗਵਾਈ ਹੇਠ ਪੁਲਿਸ ਜਵਾਨਾਂ ਨੇ ਕੀਤਾ ਸਤਿਕਾਰ ਪ੍ਰਗਟ