News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 17°C
BREAKING NEWS
Front Page
EN

ਨਸ਼ਿਆਂ ਦੇ ਹੌਟਸਪੌਟਾਂ ਦੀ ਪਛਾਣ ਹੁਣ ਨਸ਼ਾ ਨਹੀਂ, ਨਵੀਂ ਜ਼ਿੰਦਗੀ ਦੀ ਸ਼ੁਰੂਆਤ ਬਣੇਗੀ : ਡਿਪਟੀ ਕਮਿਸ਼ਨਰ

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹੌਟਸਪੌਟ ਖੇਤਰਾਂ ਦੀ ਮੁੜ ਸੁਰਜੀਤੀ ਲਈ ਕਾਰਜਯੋਜਨਾ ਦੀ ਸਮੀਖਿਆ; ਵਿਭਾਗਾਂ ਤੋਂ ਮੰਗੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ

News Varta Editorial Staff•Digital Edition
SHARE THIS STORY
ਨਸ਼ਿਆਂ ਦੇ ਹੌਟਸਪੌਟਾਂ ਦੀ ਪਛਾਣ ਹੁਣ ਨਸ਼ਾ ਨਹੀਂ, ਨਵੀਂ ਜ਼ਿੰਦਗੀ ਦੀ ਸ਼ੁਰੂਆਤ ਬਣੇਗੀ : ਡਿਪਟੀ ਕਮਿਸ਼ਨਰ
whatsapp-image-2026-10-24-at-2-07-45-pm.jpg
whatsapp-image-2026-10-24-at-12-30-32-pm.jpg
ਮਾਲੇਰਕੋਟਲਾ, 24 ਅਕਤੂਬਰ ( ਸੂਤਰ )
img_20260705_132339.jpg
ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਏ ਇਲਾਕਿਆਂ ਨੂੰ ਮੁੜ ਸੁਰੱਖਿਅਤ, ਸਿਹਤਮੰਦ ਅਤੇ ਜੀਵੰਤ ਬਣਾਉਣ ਦੇ ਸੰਕਲਪ ਨਾਲ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਛਾਣੇ ਗਏ ਹੌਟਸਪੌਟ ਖੇਤਰਾਂ ਦੀ ਮੁੜ ਸੁਰਜੀਤੀ ਸਬੰਧੀ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਤਸਕਰਾਂ ਨੂੰ ਨੱਥ ਪਾਉਣ ਤੱਕ ਸੀਮਤ ਨਹੀਂ, ਸਗੋਂ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਮੁੜ ਜ਼ਿੰਦਗੀ ਦੇ ਸੁਪਨਿਆਂ ਨਾਲ ਜੋੜਨ ਦਾ ਸਾਂਝਾ ਯਤਨ ਹੈ। ਉਨ੍ਹਾਂ ਕਿਹਾ ਕਿ ਕਿਸੇ ਮਾਂ ਦੀਆਂ ਅੱਖਾਂ ਵਿੱਚ ਆਪਣੇ ਪੁੱਤਰ ਲਈ ਉਮੀਦ ਮੁੜ ਜਗਾਉਣਾ ਹੀ ਇਸ ਮੁਹਿੰਮ ਦੀ ਅਸਲ ਸਾਰਥਕਤਾ ਹੋਵੇਗੀ।
img-20251110-wa0011.jpg
ਉਨ੍ਹਾਂ ਨਗਰ ਕੌਂਸਲਾਂ, ਪੇਂਡੂ ਵਿਕਾਸ ,ਜੰਗਲਾਤ ,ਨਹਿਰੀ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਸੁੰਨਸਾਨ ਥਾਵਾਂ ਦੀ ਸਫ਼ਾਈ, ਖੰਡਰ ਇਮਾਰਤਾਂ ਦੀ ਸੰਭਾਲ, ਸਟ੍ਰੀਟ ਲਾਈਟਾਂ, ਸੀ.ਸੀ.ਟੀ.ਵੀ. ਕੈਮਰਿਆਂ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਐੱਸ.ਐੱਸ.ਪੀ. ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਵਿਰੁੱਧ ਕਾਨੂੰਨੀ ਕਾਰਵਾਈ, ਸ਼ੱਕੀ ਟਿਕਾਣਿਆਂ ਦੀ ਨਿਗਰਾਨੀ ਅਤੇ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਪੁਲਿਸ ਦੀ ਮੌਜੂਦਗੀ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸਾਂਝੇ ਉਪਰਾਲਿਆਂ ਨਾਲ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਨਸ਼ਾ ਪੀੜਤਾਂ ਦੀ ਪਛਾਣ, ਇਲਾਜ, ਕਾਊਂਸਲਿੰਗ ਅਤੇ ਪੁਨਰਵਾਸ ਸਹੂਲਤਾਂ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਿਹਾ। ਰੋਜ਼ਗਾਰ ਵਿਭਾਗ ਨੂੰ ਨਸ਼ਾ ਛੱਡ ਰਹੇ ਨੌਜਵਾਨਾਂ ਲਈ ਹੁਨਰ ਸਿਖਲਾਈ ਅਤੇ ਸਵੈ-ਰੋਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਦੇ ਨਿਰਦੇਸ਼ ਦਿੱਤੇ।
img_20260504_205242.jpg
ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ, ‘‘ਨਸ਼ੇ ਨਾਲ ਜੂਝ ਰਹੇ ਕਿਸੇ ਨੌਜਵਾਨ ਨੂੰ ਠੁਕਰਾਓ ਨਾ, ਉਸ ਦਾ ਹੱਥ ਫੜੋ; ਤੁਹਾਡਾ ਇੱਕ ਹੌਸਲਾ ਕਿਸੇ ਘਰ ਦੀ ਬੁਝਦੀ ਆਸ ਮੁੜ ਜਗਾ ਸਕਦਾ ਹੈ।’’ਉਨ੍ਹਾਂ ਨੋਡਲ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਨਿਰਧਾਰਿਤ ਪ੍ਰੋਫਾਰਮੇ ਵਿੱਚ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ।
img-20261021-wa0005.jpg
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਐਸ.ਡੀ.ਐਮ ਅਹਿਮਦਗੜ੍ਹ/ਅਮਰਗੜ੍ਹ ਰਾਜੇਸ਼ ਕੁਮਾਰ, ਐਸ.ਪੀ ਰਮਨਦੀਪ ਸਿੰਘ, ਡੀ.ਐਸ.ਪੀ ਮਾਨਵਜੀਤ ਸਿੰਘ, ਡੀ.ਐਸ.ਪੀ ਸੁਮਿਤ ਸੂਦ, ਡੀ.ਐਸ.ਪੀ ਇੰਦਰਪਾਲ ਚੌਹਾਨ, ਡੀ.ਐਸ.ਪੀ ਯਾਦਵਿੰਦਰ ਸਿੰਘ, ਡੀ.ਐਸ.ਪੀ ਸੰਜੀਵ ਕਪੂਰ, ਡੀ.ਐਸ.ਪੀ ਦੀਪਇੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ ,ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਕਾਰਜ ਸਾਧਕ ਅਫਸਰ ਅਸ਼ੀਸ਼ ਕੁਮਾਰ, ਬੀ.ਡੀ.ਪੀ.ਓ ਕਰਨਵੀਰ ਸਿੰਘ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
img_20261021_195913.jpg

More from News Varta