News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 17°C
BREAKING NEWS
Front Page
EN

ਸੜਕ ਹਾਦਸਿਆਂ ਦੇ ਪੀੜਤਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਰਾਹਤ ਅਤੇ ਪੰਜਾਬ ਫਰਿਸ਼ਤੇ ਯੋਜਨਾ - ਕਰਨਬੀਰ ਸਿੰਘ ਛੀਨਾ

ਸੜਕ ਹਾਦਸੇ ਦੇ ਪੀੜਤਾਂ ਨੂੰ ਮਿਲੇਗੀ 1.5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ

News Varta Editorial Staff•Digital Edition
SHARE THIS STORY
ਸੜਕ ਹਾਦਸਿਆਂ ਦੇ ਪੀੜਤਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਰਾਹਤ ਅਤੇ ਪੰਜਾਬ ਫਰਿਸ਼ਤੇ ਯੋਜਨਾ - ਕਰਨਬੀਰ ਸਿੰਘ ਛੀਨਾ
ਮਾਲੇਰਕੋਟਲਾ, 23 ਅਕਤੂਬਰ ( ਸੂਤਰ )
img_20260705_132339.jpg
ਰੀਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਛੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਸਮੇਂ ਸਿਰ ਮਿਆਰੀ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਰਾਹਤ (ਪੀ.ਐੱਮ.-ਰਾਹਤ) ਯੋਜਨਾ ਅਤੇ ਪੰਜਾਬ ਸਰਕਾਰ ਦੀ ਫਰਿਸ਼ਤੇ ਯੋਜਨਾ ਅਹਿਮ ਭੂਮਿਕਾ ਨਿਭਾ ਰਹੀਆਂ ਹਨ।
img-20261001-wa0010.jpg
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਹਤ ਯੋਜਨਾ ਤਹਿਤ ਸੜਕ ਹਾਦਸੇ ਦੇ ਹਰੇਕ ਪੀੜਤ ਨੂੰ ਹਾਦਸੇ ਦੀ ਮਿਤੀ ਤੋਂ ਸੱਤ ਦਿਨਾਂ ਤੱਕ 1.5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ। ਇਸ ਉਪਰੰਤ ਪੰਜਾਬ ਫਰਿਸ਼ਤੇ ਯੋਜਨਾ ਤਹਿਤ ਯੋਗ ਪੀੜਤਾਂ ਦਾ ਇਲਾਜ ਜਾਰੀ ਰੱਖਣ ਦੀ ਵਿਵਸਥਾ ਹੈ। ਛੀਨਾ ਨੇ ਦੱਸਿਆ ਕਿ ਇਨ੍ਹਾਂ ਯੋਜਨਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਦਫ਼ਤਰਾਂ, ਹਸਪਤਾਲਾਂ, ਬੱਸ ਅੱਡਿਆਂ ਅਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਪੋਸਟਰ ਲਗਾਏ ਜਾ ਰਹੇ ਤਾਂ ਜੋ ਆਪ ਵਿਅਕਤੀ ਇਨ੍ਹਾਂ ਸਕੀਮਾਂ ਤੋਂ ਜਾਗਰੂਕ ਹੋ ਸਕਣ ।
img_20260504_205242.jpg
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸੜਕ ਹਾਦਸਾ ਵਾਪਰਨ ਦੀ ਸੂਰਤ ਵਿੱਚ ਜ਼ਖ਼ਮੀ ਵਿਅਕਤੀ ਨੂੰ ਬਿਨਾਂ ਦੇਰੀ ਨਜ਼ਦੀਕੀ ਹਸਪਤਾਲ ਪਹੁੰਚਾਇਆ ਜਾਵੇ। ਐਮਰਜੈਂਸੀ ਸਹਾਇਤਾ ਲਈ 112 ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਮਿਲਿਆ ਇਲਾਜ ਕਿਸੇ ਦੀ ਕੀਮਤੀ ਜਾਨ ਬਚਾ ਸਕਦਾ ਹੈ।
img_20260825_005017.jpg

More from News Varta