News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 22°C
BREAKING NEWS
Front Page
EN

ਮੇਰਾ ਯੁਵਾ ਭਾਰਤ ਵੱਲੋਂ 3 ਨਵੰਬਰ ਨੂੰ ਕਰਵਾਈ ਜਾਵੇਗੀ ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ : ਰਾਹੁਲ ਸੈਣੀ

18 ਤੋਂ 25 ਸਾਲ ਦੇ ਨੌਜਵਾਨ ਲੈ ਸਕਣਗੇ ਭਾਗ; ਤਿੰਨ ਸਰਵੋਤਮ ਭਾਗੀਦਾਰਾਂ ਨੂੰ ਮਿਲੇਗਾ ਰਾਜ ਪੱਧਰੀ ਮੁਕਾਬਲੇ ਵਿੱਚ ਜਾਣ ਦਾ ਮੌਕਾ

News Varta Editorial Staff•Digital Edition
SHARE THIS STORY
ਮੇਰਾ ਯੁਵਾ ਭਾਰਤ ਵੱਲੋਂ 3 ਨਵੰਬਰ ਨੂੰ ਕਰਵਾਈ ਜਾਵੇਗੀ ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ : ਰਾਹੁਲ ਸੈਣੀ
ਮਾਲੇਰਕੋਟਲਾ, 29 ਅਕਤੂਬਰ ( ਸੂਤਰ )
img_20260705_132339.jpg
ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਅਧੀਨ ਮੇਰਾ ਯੁਵਾ ਭਾਰਤ (ਮਾਈ ਭਾਰਤ), ਮਾਲੇਰਕੋਟਲਾ ਵੱਲੋਂ 3 ਨਵੰਬਰ ਨੂੰ ਮਾਡਰਨ ਕਾਲਜ ਆਫ਼ ਐਜੂਕੇਸ਼ਨ, ਸ਼ੇਰਗੜ੍ਹ ਚੀਮਾ ਵਿਖੇ ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਦੇ ਡਿਪਟੀ ਡਾਇਰੈਕਟਰ ਰਾਹੁਲ ਸੈਣੀ ਨੇ ਦੱਸਿਆ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਲੀਡਰਸ਼ਿਪ ਦੇ ਗੁਣ, ਲੋਕਤੰਤਰੀ ਕਦਰਾਂ-ਕੀਮਤਾਂ, ਭਾਸ਼ਣ ਕਲਾ ਅਤੇ ਨਾਗਰਿਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੰਚ ਰਾਹੀਂ ਨੌਜਵਾਨਾਂ ਨੂੰ ਰਾਸ਼ਟਰੀ ਮਹੱਤਵ ਦੇ ਵਿਸ਼ਿਆਂ ’ਤੇ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਮਿਲੇਗਾ।
img-20261007-wa0011.jpg
ਉਨ੍ਹਾਂ ਦੱਸਿਆ ਕਿ ਮੁਕਾਬਲੇ ਦਾ ਵਿਸ਼ਾ ‘ਇੱਕ ਰਾਸ਼ਟਰ, ਇੱਕ ਚੋਣ’ ਰੱਖਿਆ ਗਿਆ ਹੈ। ਇਸ ਵਿੱਚ 17 ਅਗਸਤ ਦੀ ਨਿਰਧਾਰਤ ਕੱਟ-ਆਫ਼ ਮਿਤੀ ਅਨੁਸਾਰ 18 ਤੋਂ 25 ਸਾਲ ਦੇ ਨੌਜਵਾਨ ਭਾਗ ਲੈ ਸਕਣਗੇ। ਹਰੇਕ ਭਾਗੀਦਾਰ ਨੂੰ ਪੰਜਾਬੀ, ਹਿੰਦੀ ਜਾਂ ਅੰਗਰੇਜ਼ੀ ਵਿੱਚ ਤਿੰਨ ਮਿੰਟ ਦਾ ਭਾਸ਼ਣ ਦੇਣਾ ਹੋਵੇਗਾ। ਭਾਗੀਦਾਰਾਂ ਦਾ ਮੁਲਾਂਕਣ ਵਿਸ਼ੇ ਸਬੰਧੀ ਜਾਣਕਾਰੀ, ਵਿਚਾਰਾਂ ਦੀ ਸਪੱਸ਼ਟਤਾ, ਸੰਚਾਰ ਕਲਾ, ਰਚਨਾਤਮਕਤਾ, ਭਾਸ਼ਾ ’ਤੇ ਪਕੜ ਅਤੇ ਸਮਾਂ-ਸੀਮਾ ਦੀ ਪਾਲਣਾ ਦੇ ਆਧਾਰ ’ਤੇ ਕੀਤਾ ਜਾਵੇਗਾ।
img-20260415-wa0030_1.jpg
ਰਾਹੁਲ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਚੁਣੇ ਜਾਣ ਵਾਲੇ ਤਿੰਨ ਸਰਵੋਤਮ ਭਾਗੀਦਾਰ ਰਾਜ ਪੱਧਰੀ ਚੈਂਪੀਅਨਸ਼ਿਪ ਵਿੱਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਉਨ੍ਹਾਂ ਯੋਗ ਨੌਜਵਾਨਾਂ ਨੂੰ ਇਸ ਪ੍ਰੋਗਰਾਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਮੰਚ ਨੌਜਵਾਨਾਂ ਦੀ ਸ਼ਖ਼ਸੀਅਤ ਨਿਖਾਰਨ ਅਤੇ ਵਿਕਸਿਤ ਭਾਰਤ-2047 ਦੇ ਸੰਕਲਪ ਨਾਲ ਜੁੜਨ ਦਾ ਵਧੀਆ ਮੌਕਾ ਹੈ। ਰਜਿਸਟ੍ਰੇਸ਼ਨ ਅਤੇ ਹੋਰ ਜਾਣਕਾਰੀ ਲਈ ਨੌਜਵਾਨ mybharat.gov.in ’ਤੇ ਜਾ ਸਕਦੇ ਹਨ।

More from News Varta