ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੁਕਾਨਦਾਰਾਂ ਲਈ ਸੁਰੱਖਿਅਤ ਭਵਿੱਖ ਅਤੇ ਮਾਲਕੀ ਹੱਕਾਂ ਵੱਲ ਇਤਿਹਾਸਕ ਕਦਮ — ਇਮਤਿਆਜ਼ ਅਲੀ
ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਵੱਲੋਂ ਦੁਕਾਨਦਾਰਾਂ ਨੂੰ ਸਕੀਮ ਸਬੰਧੀ ਕੀਤਾ ਜਾਗਰੂਕ, ਅਰਜ਼ੀ ਫਾਰਮ ਵੰਡੇ
News Varta Editorial Staff•Digital Edition
SHARE THIS STORY

ਮਾਲੇਰਕੋਟਲਾ, 27 ਅਕਤੂਬਰ ( ਸੂਤਰ )
ਪੰਜਾਬ ਸਰਕਾਰ ਵੱਲੋਂ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਮਾਲੇਰਕੋਟਲਾ ਡਾ. ਜ਼ਮੀਲ-ਉਰ-ਰਹਿਮਾਨ ਦੀ ਯੋਗ ਅਗਵਾਈ ਹੇਠ ਨਗਰ ਕੌਂਸਲ ਮਾਲੇਰਕੋਟਲਾ ਵੱਲੋਂ ਦੁਕਾਨਦਾਰਾਂ ਨੂੰ ਸਕੀਮ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਲੋੜੀਂਦੇ ਅਰਜ਼ੀ ਫਾਰਮ ਮੁਹੱਈਆ ਕਰਵਾਏ ਗਏ।
ਇਸ ਮੌਕੇ ਚੇਅਰਮੈਨ ਟਰੇਡ ਕਮਿਸ਼ਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਤਿਆਜ਼ ਅਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਲੋਕਪੱਖੀ ਪਹਿਲਕਦਮੀ ਉਨ੍ਹਾਂ ਦੁਕਾਨਦਾਰਾਂ ਲਈ ਵੱਡੀ ਰਾਹਤ ਹੈ, ਜੋ ਦਹਾਕਿਆਂ ਤੋਂ ਕਿਰਾਏ ਜਾਂ ਲੀਜ਼ 'ਤੇ ਦੁਕਾਨਾਂ ਚਲਾ ਕੇ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰ ਰਹੇ ਹਨ ਪਰ ਮਾਲਕੀ ਹੱਕਾਂ ਤੋਂ ਵਾਂਝੇ ਹਨ।
ਉਨ੍ਹਾਂ ਕਿਹਾ ਕਿ ਇਹ ਸਕੀਮ ਕੇਵਲ ਦੁਕਾਨਾਂ ਦੇ ਮਾਲਕੀ ਹੱਕ ਦੇਣ ਦਾ ਉਪਰਾਲਾ ਹੀ ਨਹੀਂ, ਸਗੋਂ ਵਪਾਰੀਆਂ ਦੀ ਸਾਲਾਂ ਦੀ ਮਿਹਨਤ ਨੂੰ ਸਨਮਾਨ ਦੇਣ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵੱਲ ਮਹੱਤਵਪੂਰਨ ਕਦਮ ਹੈ।ਉਨ੍ਹਾਂ ਦੱਸਿਆ ਕਿ ਸਕੀਮ ਅਧੀਨ ਨਿਰਧਾਰਤ ਸ਼ਰਤਾਂ ਪੂਰੀਆਂ ਕਰਨ ਵਾਲੇ ਦੁਕਾਨਦਾਰ ਮਾਲਕੀ ਹੱਕ ਪ੍ਰਾਪਤ ਕਰਨ ਲਈ ਅਰਜ਼ੀਆਂ ਦੇ ਸਕਦੇ ਹਨ।
ਇਮਤਿਆਜ਼ ਅਲੀ ਨੇ ਕਿਹਾ ਕਿ ਵਪਾਰੀ ਵਰਗ ਦੀ ਖੁਸ਼ਹਾਲੀ ਨਾਲ ਹੀ ਸ਼ਹਿਰ ਦੀ ਆਰਥਿਕਤਾ ਮਜ਼ਬੂਤ ਹੁੰਦੀ ਹੈ ਅਤੇ ਪੰਜਾਬ ਸਰਕਾਰ ਦਾ ਇਹ ਉਪਰਾਲਾ ਦੁਕਾਨਦਾਰਾਂ ਦੇ ਜੀਵਨ ਵਿੱਚ ਨਵੀਂ ਉਮੀਦ ਅਤੇ ਵਿਸ਼ਵਾਸ ਪੈਦਾ ਕਰੇਗਾ।
ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ ਨੇ ਸਕੀਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਕਾਨਦਾਰਾਂ ਨੂੰ ਅਰਜ਼ੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਇਸ ਮੌਕੇ ਮੁਹੰਮਦ ਹਨੀਫ਼ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਉਨ੍ਹਾਂ ਯੋਗ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਲੋੜੀਂਦੇ ਦਸਤਾਵੇਜ਼ਾਂ ਸਮੇਤ ਆਪਣੀਆਂ ਅਰਜ਼ੀਆਂ ਨਗਰ ਕੌਂਸਲ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ।
More from News Varta




ਯੁੱਧ ਨਸ਼ਿਆਂ ਵਿਰੁੱਧ: ਹੋਟਸਪੌਟ ਥਾਵਾਂ 'ਤੇ ਵਿਆਪਕ ਸਫ਼ਾਈ ਮੁਹਿੰਮ ਜਾਰੀ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿਚ 20 ਹੋਟਸਪੌਟ ਥਾਵਾਂ ਦੀ ਪਛਾਣ ਕਰਕੇ ਪਿੰਡਾਂ ਅਤੇ ਸ਼ਹਿਰਾਂ ਦੇ ਇਨ੍ਹਾਂ ਇਲਾਕਿਆਂ ਵਿਚ ਨਸ਼ਿਆਂ ਦੇ ਖਾਤਮੇ ਲਈ ਕਾਰਵਾਈ ਕੀਤੀ ਜਾ ਰਹੀ ਹੈ
