News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 27°C
BREAKING NEWS
Front Page
EN

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ 1 ਨਵੰਬਰ ਨੂੰ ਹੋਵੇਗੀ ਜਾਰੀ

ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਸਖੀਆਂ ਦਾ ਯੋਗਦਾਨ ਬੇਹੱਦ ਅਹਿਮ : ਹਰਭਜਨ ਸਿੰਘ ਈ.ਟੀ.ਓ.

News Varta Editorial Staff•Digital Edition
SHARE THIS STORY
ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ 1 ਨਵੰਬਰ ਨੂੰ ਹੋਵੇਗੀ ਜਾਰੀ
fb_img_1793373283929.jpg
fb_img_1793373291514.jpg
ਅੰਮ੍ਰਿਤਸਰ, 31 ਅਕਤੂਬਰ ( ਸੂਤਰ )
img_20260705_132339.jpg
ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬਾਲੀਆ ਮੰਝਪੁਰ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਖੀਆਂ ਦੇ ਸਨਮਾਨ ਵਿੱਚ ਵਿਸ਼ੇਸ਼ ਧੰਨਵਾਦੀ ਸਮਾਗਮ ਕਰਵਾਇਆ ਗਿਆ।
img-20261028-wa0006.jpg
ਇਸ ਮੌਕੇ ਸਖੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਤੀਜੀ ਕਿਸ਼ਤ 1 ਨਵੰਬਰ ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇੱਕ ਪ੍ਰਮੁੱਖ ਯੋਜਨਾ ਹੈ, ਜਿਸ ਤਹਿਤ ਸੂਬੇ ਦੀਆਂ ਮਾਵਾਂ ਅਤੇ ਧੀਆਂ ਨੂੰ ਆਰਥਿਕ ਸਹਾਇਤਾ ਵਜੋਂ ਮਹੀਨਾਵਾਰ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਵਰਗ ਨਾਲ ਸੰਬੰਧਿਤ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ।
file_00000000b634821185734badc9b7ac28.png
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਪੰਜਾਬ ਸਰਕਾਰ ਨੇ ਮਾਵਾਂ ਅਤੇ ਧੀਆਂ ਨੂੰ ਸਨਮਾਨ ਦੇਣ ਦਾ ਉਪਰਾਲਾ ਕੀਤਾ ਹੈ। ਇਸ ਯੋਜਨਾ ਦੇ ਲਾਭਾਂ ਨੂੰ ਘਰ-ਘਰ ਅਤੇ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਸਖੀਆਂ ਨੇ ਬਹੁਤ ਹੀ ਅਹਿਮ ਭੂਮਿਕਾ ਨਿਭਾਈ ਹੈ, ਜਿਸ ਲਈ ਉਹ ਵਧਾਈ ਅਤੇ ਧੰਨਵਾਦ ਦੀਆਂ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।

More from News Varta