News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 27°C
BREAKING NEWS
Front Page
EN

ਜ਼ਿਲ੍ਹੇ ਵਿੱਚ ਖ਼ਾਸ ਤੌਰ ਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਵਲੋਂ ਵਿਸ਼ੇਸ਼ ਨਿਗਰਾਨੀ - ਐਸ ਐਸ ਪੀ ਖੱਖ

ਸਰਚ ਆਪ੍ਰੇਸ਼ਨ, ਨਾਕਾਬੰਦੀ, ਰਾਤ ਸਮੇਂ ਗਸ਼ਤ ਅਤੇ ਚੈਕਿੰਗ ਮੁਹਿੰਮਾਂ ਲਗਾਤਾਰ ਜ਼ਾਰੀ

ਅਮਨ-ਸ਼ਾਂਤੀ ਨੂੰ ਭੰਗ ਕਰਨ ਜਾਂ ਕਾਨੂੰਨ ਵਿਵਸਥਾ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ

News Varta Editorial Staff•Digital Edition
SHARE THIS STORY
ਜ਼ਿਲ੍ਹੇ ਵਿੱਚ ਖ਼ਾਸ ਤੌਰ ਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਵਲੋਂ ਵਿਸ਼ੇਸ਼ ਨਿਗਰਾਨੀ - ਐਸ ਐਸ ਪੀ ਖੱਖ
ਮਲੇਰ ਕੋਟਲਾ 28 ਅਕਤੂਬਰ ( ਸੂਤਰ )
img_20260705_132339.jpg
ਐਸ.ਐਸ.ਪੀ. ਸ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਖ਼ਾਸ ਤੌਰ ਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਵਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਰਚ ਆਪ੍ਰੇਸ਼ਨ, ਨਾਕਾਬੰਦੀ, ਰਾਤ ਸਮੇਂ ਗਸ਼ਤ ਅਤੇ ਚੈਕਿੰਗ ਮੁਹਿੰਮਾਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ ਨੂੰ ਭੰਗ ਕਰਨ ਜਾਂ ਕਾਨੂੰਨ ਵਿਵਸਥਾ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
img_20260825_005017.jpg
ਐਸ.ਐਸ.ਪੀ. ਨੇ ਕਿਹਾ ਕਿ ਮਲੇਰ ਕੋਟਲਾ ਪੁਲਿਸ ਵੱਲੋਂ ਨਾਈਟ ਡੋਮੀਨੇਸ਼ਨ ਮੁਹਿੰਮ ਲਗਾਤਾਰ ਜਾਰੀ ਰਹੇਗੀ, ਤਾਂ ਜੋ ਜ਼ਿਲ੍ਹੇ ਵਿੱਚ ਸੁਰੱਖਿਅਤ ਮਾਹੌਲ ਬਣਾਈ ਰੱਖਿਆ ਜਾ ਸਕੇ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਵੇ।
file_00000000b634821185734badc9b7ac28.png
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ, ਵਾਹਨ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

More from News Varta