News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 27°C
BREAKING NEWS
Front Page
EN

ਏ.ਡੀ.ਸੀ. ਪੂਨਮ ਸਿੰਘ ਅਤੇ ਐਸ.ਪੀ. ਹਿਨਾ ਗੁਪਤਾ ਵੱਲੋਂ ਅਨਾਜ ਮੰਡੀ ਖਿਆਲਾ ਕਲਾਂ ਦਾ ਅਚਨਚੇਤ ਨਿਰੀਖਣ

ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ, ਕਿਸਾਨਾਂ ਨਾਲ ਕੀਤੀ ਗੱਲਬਾਤ, ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ

News Varta Editorial Staff•Digital Edition
SHARE THIS STORY
ਏ.ਡੀ.ਸੀ. ਪੂਨਮ ਸਿੰਘ ਅਤੇ ਐਸ.ਪੀ. ਹਿਨਾ ਗੁਪਤਾ ਵੱਲੋਂ ਅਨਾਜ ਮੰਡੀ ਖਿਆਲਾ ਕਲਾਂ ਦਾ ਅਚਨਚੇਤ ਨਿਰੀਖਣ
fb_img_1793376851319.jpg
fb_img_1793376843222.jpg
ਮਾਨਸਾ, 31 ਅਕਤੂਬਰ ( ਸੂਤਰ )
img_20260705_132339.jpg
ਝੋਨੇ ਦੇ ਖਰੀਦ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿੱਚ ਫਸਲ ਦੀ ਸੁਚੱਜੀ ਖਰੀਦ, ਲਿਫਟਿੰਗ ਅਤੇ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਨੇ ਐਸ.ਪੀ. ਹਿਨਾ ਗੁਪਤਾ ਸਮੇਤ ਅਨਾਜ ਮੰਡੀ ਖਿਆਲਾ ਕਲਾਂ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ।
img-20261028-wa0006.jpg
ਉਨ੍ਹਾਂ ਨੇ ਝੋਨੇ ਦੇ ਖਰੀਦ ਪ੍ਰਬੰਧਾਂ, ਲਿਫਟਿੰਗ ਦੀ ਸਥਿਤੀ, ਪੀਣ ਵਾਲੇ ਸਾਫ ਪਾਣੀ ਅਤੇ ਛਾਂ ਵਰਗੀਆਂ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ, ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਖਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੇ ਸੁਝਾਅ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਸਮੇਂ ਸਿਰ ਚੁੱਕਣਾ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਖੱਜਲ-ਖੁਆਰੀ ਤੋਂ ਬਚਾਉਣਾ ਹੈ। ਕਿਸਾਨਾਂ ਵੱਲੋਂ ਧਿਆਨ ਵਿੱਚ ਲਿਆਂਦੀਆਂ ਗਈਆਂ ਸਥਾਨਕ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।
file_00000000151c6230be8f245411eaecae.png
ਇਸ ਮੌਕੇ ਕਿਸਾਨਾਂ ਨੂੰ ਅਪੀਲ ਕਰਦਿਆਂ ਏ.ਡੀ.ਸੀ. ਪੂਨਮ ਸਿੰਘ ਨੇ ਕਿਹਾ ਕਿ ਮੰਡੀਆਂ ਵਿੱਚ ਕੇਵਲ ਸੁੱਕੀ ਅਤੇ ਨਿਰਧਾਰਤ ਨਮੀ ਵਾਲੀ ਫਸਲ ਹੀ ਲਿਆਂਦੀ ਜਾਵੇ, ਤਾਂ ਜੋ ਖਰੀਦ ਏਜੰਸੀਆਂ ਵੱਲੋਂ ਬਿਨਾਂ ਕਿਸੇ ਦੇਰੀ ਦੇ ਝੋਨੇ ਦੀ ਬੋਲੀ ਲਗਾਈ ਜਾ ਸਕੇ ਅਤੇ ਲਿਫਟਿੰਗ ਦੀ ਪ੍ਰਕਿਰਿਆ ਵੀ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਵੀ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਫਸਲ ਦੀ ਚੁਕਾਈ ਅਤੇ ਅਦਾਇਗੀ ਵਿੱਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

More from News Varta