News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 17°C
BREAKING NEWS
Front Page
EN

ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਵੱਲੋਂ ਨਸ਼ਿਆਂ ਦੇ ਹੌਟਸਪੌਟ ਛੱਜ ਕਲੋਨੀ ਵਿੱਚ ਮਾਰਚ ਦੀ ਅਗਵਾਈ

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਜਾਗਰੂਕਤਾ ਅਤੇ ਇਨਫੋਰਸਮੈਂਟ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ

News Varta Editorial Staff•Digital Edition
SHARE THIS STORY
ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਵੱਲੋਂ ਨਸ਼ਿਆਂ ਦੇ ਹੌਟਸਪੌਟ ਛੱਜ ਕਲੋਨੀ ਵਿੱਚ ਮਾਰਚ ਦੀ ਅਗਵਾਈ
ਫਗਵਾੜਾ, 15 ਅਕਤੂਬਰ ( ਸੂਤਰ ) ਐੱਸ.ਡੀ.ਐੱਮ. ਡਾ. ਨਵਜੋਤ ਸ਼ਰਮਾ ਅਤੇ ਡੀ.ਐੱਸ.ਪੀ. ਪਲਵਿੰਦਰ ਸਿੰਘ ਨੇ ਨਸ਼ਿਆਂ ਦੇ ਹੌਟਸਪੌਟ ਵਜੋਂ ਪਛਾਣੀ ਗਈ ਛੱਜ ਕਲੋਨੀ ਵਿੱਚ ਮਾਰਚ ਦੀ ਅਗਵਾਈ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਲਾਕੇ ਨੂੰ ਨਸ਼ਿਆਂ ਦੇ ਹੌਟਸਪੌਟ ਦੇ ਟੈਗ ਤੋਂ ਮੁਕਤ ਕਰਵਾਉਣ ਲਈ ਜਾਗਰੂਕਤਾ ਅਤੇ ਕਾਨੂੰਨ ਲਾਗੂ ਕਰਨ ਸਬੰਧੀ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਸਰਕਾਰ ਦੀ ਇੱਕ ਵਿਆਪਕ ਮੁਹਿੰਮ ਹੈ, ਜਿਸ ਦਾ ਉਦੇਸ਼ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ, ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ, ਜਾਗਰੂਕਤਾ ਮੁਹਿੰਮਾਂ ਚਲਾਉਣ ਅਤੇ ਨਸ਼ਿਆਂ ਦੀ ਲਤ ਤੋਂ ਪ੍ਰਭਾਵਿਤ ਵਿਅਕਤੀਆਂ ਦੇ ਮੁੜ ਵਸੇਬੇ ਰਾਹੀਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਸ਼ਾਸਨ ਇਸ ਮੁਹਿੰਮ ਨੂੰ ਹਰ ਮੁਹੱਲੇ ਤੱਕ ਪਹੁੰਚਾਉਣ ਅਤੇ ਨਸ਼ਿਆਂ ਵਿਰੁੱਧ ਇਸ ਸਾਂਝੀ ਲੜਾਈ ਵਿੱਚ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਸ਼ਾਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਛੱਜ ਕਲੋਨੀ ਵਿੱਚ ਜਾਗਰੂਕਤਾ ਅਤੇ ਲੋਕ ਸੰਪਰਕ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਸਿਹਤ, ਸਿੱਖਿਆ, ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਡ ਵਿਭਾਗ ਅਤੇ ਨਗਰ ਨਿਗਮ, ਸਮਾਜਿਕ ਸੁਰੱਖਿਆ ਅਤੇ ਰੋਜ਼ਗਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਕੀਤੇ ਜਾਣ ਵਾਲੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਤਹਿਤ ਇਲਾਕਾ ਵਾਸੀਆਂ ਨੂੰ ਜਾਗਰੂਕ ਕਰਨ, ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ, ਸਿਹਤਮੰਦ ਅਤੇ ਨਸ਼ਾ ਮੁਕਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਤਾਂ ਜੋ ਇਸ ਇਲਾਕੇ ਨੂੰ ਨਸ਼ਿਆਂ ਦੇ ਹੌਟਸਪੌਟ ਦੇ ਟੈਗ ਤੋਂ ਮੁਕਤ ਕੀਤਾ ਜਾ ਸਕੇ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਕੋਆਰਡੀਨੇਟਰ ਸੀਮਾ ਰਾਣਾ ਅਤੇ ਮੋਰਚੇ ਦੇ ਹੋਰ ਮੈਂਬਰ ਵੀ ਮੌਜੂਦ ਸਨ।

More from News Varta