News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 27°C
BREAKING NEWS
Front Page
EN

ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ ਦੀ ਭਰਤੀ ਲਈ ਮੁਫ਼ਤ ਫਿਜ਼ੀਕਲ ਟ੍ਰੇਨਿੰਗ ਕੈਂਪ ਸੀ-ਪਾਈਟ ਕੈਂਪ, ਆਈ.ਟੀ.ਆਈ. ਰਣੀਕੇ ਵਿਖੇ ਜਾਰੀ

ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨ ਫਿਜ਼ੀਕਲ ਟ੍ਰੇਨਿੰਗ ਲਈ ਕੈਂਪ ਵਿਖੇ ਜਲਦ ਰਿਪੋਰਟ ਕਰਨ: ਕੈਂਪ ਅਧਿਕਾਰੀ

News Varta Editorial Staff•Digital Edition
SHARE THIS STORY
ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ ਦੀ ਭਰਤੀ ਲਈ ਮੁਫ਼ਤ ਫਿਜ਼ੀਕਲ ਟ੍ਰੇਨਿੰਗ ਕੈਂਪ ਸੀ-ਪਾਈਟ ਕੈਂਪ, ਆਈ.ਟੀ.ਆਈ. ਰਣੀਕੇ ਵਿਖੇ ਜਾਰੀ
ਅੰਮ੍ਰਿਤਸਰ, 28 ਅਕਤੂਬਰ ( ਸੂਤਰ )
img_20260705_132339.jpg
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਫੌਜ, ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਵਿੱਚ ਭਰਤੀ ਲਈ ਤਿਆਰ ਕਰਨ ਵਾਸਤੇ ਸੀ-ਪਾਈਟ ਕੈਂਪ, ਆਈ.ਟੀ.ਆਈ. ਰਣੀਕੇ, ਅੰਮ੍ਰਿਤਸਰ ਵਿਖੇ ਮੁਫ਼ਤ ਫਿਜ਼ੀਕਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਦੇ ਕੈਂਪ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਨੇ ਆਰਮੀ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ, ਉਹ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਕੈਂਪ ਵਿਖੇ ਜਲਦ ਤੋਂ ਜਲਦ ਰਿਪੋਰਟ ਕਰਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੀ ਭਰਤੀ ਲਈ ਤਿਆਰੀ ਕਰ ਰਹੇ ਨੌਜਵਾਨ ਵੀ ਇਸ ਕੈਂਪ ਵਿੱਚ ਦਾਖਲਾ ਲੈ ਕੇ ਟ੍ਰੇਨਿੰਗ ਦਾ ਲਾਭ ਉਠਾ ਸਕਦੇ ਹਨ।
img_20261021_195913.jpg
ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਸਵੇਰ ਅਤੇ ਸ਼ਾਮ ਦੋਵੇਂ ਸਮੇਂ ਪੂਰੇ ਜ਼ੋਰ-ਸ਼ੋਰ ਨਾਲ ਫਿਜ਼ੀਕਲ ਟ੍ਰੇਨਿੰਗ ਕਰਵਾਈ ਜਾਵੇਗੀ। ਕੈਂਪ ਵਿੱਚ ਟ੍ਰੇਨਿੰਗ ਲੈਣ ਦੇ ਚਾਹਵਾਨ ਨੌਜਵਾਨ ਆਪਣੇ ਜ਼ਰੂਰੀ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ, ਜਿਵੇਂ ਆਧਾਰ ਕਾਰਡ, ਦਸਵੀਂ ਜਾਂ ਬਾਰ੍ਹਵੀਂ ਜਮਾਤ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਰਿਪੋਰਟ ਕਰ ਸਕਦੇ ਹਨ। ਕੈਂਪ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੈਂਪ ਵਿੱਚ ਸਿਖਲਾਈ ਲੈਣ ਵਾਲੇ ਨੌਜਵਾਨਾਂ ਨੂੰ ਟ੍ਰੇਨਿੰਗ, ਪੜ੍ਹਾਈ, ਰਿਹਾਇਸ਼ ਅਤੇ ਖਾਣਾ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।
img_20251110_174706.jpg
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 7009317626 ਅਤੇ 9872840492 ’ਤੇ ਸੰਪਰਕ ਕਰਨ।

More from News Varta