News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 17°C
BREAKING NEWS
Front Page
EN

ਸੁਲਤਾਨਪੁਰ ਲੋਧੀ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ਵਿੱਚ ਕਿਸਾਨ ਵਿਰੁੱਧ ਐੱਫ.ਆਈ.ਆਰ. ਦਰਜ

ਸੈਟੇਲਾਈਟ ਤਸਵੀਰਾਂ ਅਤੇ ਮੌਕੇ ’ਤੇ ਜਾਂਚ ਤੋਂ ਬਾਅਦ ਬੀ.ਐੱਨ.ਐੱਸ. 2023 ਦੀ ਧਾਰਾ 223 ਤਹਿਤ ਕੇਸ ਦਰਜ

News Varta Editorial Staff•Digital Edition
SHARE THIS STORY
ਸੁਲਤਾਨਪੁਰ ਲੋਧੀ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ਵਿੱਚ ਕਿਸਾਨ ਵਿਰੁੱਧ ਐੱਫ.ਆਈ.ਆਰ. ਦਰਜ
ਸੁਲਤਾਨਪੁਰ ਲੋਧੀ, 22 ਅਕਤੂਬਰ ( ਸੂਤਰ )
img_20260705_132339.jpg
ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੁਲਤਾਨਪੁਰ ਲੋਧੀ ਪੁਲਿਸ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੇ ਦੋਸ਼ ਹੇਠ ਇੱਕ ਕਿਸਾਨ ਵਿਰੁੱਧ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) 2023 ਦੀ ਧਾਰਾ 223 ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
img_20261021_195913.jpg
ਐੱਸ.ਡੀ.ਐੱਮ. ਸੁਲਤਾਨਪੁਰ ਲੋਧੀ ਸ੍ਰੀ ਜਸਜੀਤ ਸਿੰਘ ਅਤੇ ਏ.ਐੱਸ.ਪੀ. ਸ੍ਰੀ ਧੀਰੇਂਦਰ ਵਰਮਾ ਨੇ ਦੱਸਿਆ ਕਿ ਇਹ ਕਾਰਵਾਈ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਲਾਊ ਸਵਾਲ ਦੇ ਵਸਨੀਕ ਗੁਰਵਿੰਦਰ ਸਿੰਘ ਵਿਰੁੱਧ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਤੋਂ ਪ੍ਰਾਪਤ ਸੈਟੇਲਾਈਟ ਤਸਵੀਰਾਂ ਦੀ ਰਿਪੋਰਟ ਦੇ ਆਧਾਰ ’ਤੇ ਸਬੰਧਤ ਨੋਡਲ ਅਤੇ ਕਲੱਸਟਰ ਅਧਿਕਾਰੀਆਂ ਵੱਲੋਂ ਮੌਕੇ ’ਤੇ ਜਾਂਚ ਕਰਕੇ ਰਿਪੋਰਟ ਪੇਸ਼ ਕੀਤੀ ਗਈ, ਜਿਸ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ।
img_20260825_005017.jpg
ਐੱਸ.ਡੀ.ਐੱਮ. ਅਤੇ ਏ.ਐੱਸ.ਪੀ. ਨੇ ਦੁਹਰਾਇਆ ਕਿ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਾਤਾਵਰਣ ਪੱਖੀ ਤਰੀਕੇ ਅਪਣਾਉਣ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
img-20261021-wa0005.jpg

More from News Varta