ਨਸ਼ਾ ਮੁਕਤ ਮਾਲੇਰਕੋਟਲਾ ਦੀ ਸਿਰਜਣਾ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਮੁਹਿੰਮ ਤੇਜ਼ - ਡੀ.ਐਸ.ਪੀ. (ਐਚ) ਸੁਮੀਤ ਸੂਦ
ਕਮਲ ਸਿਨੇਮਾ ਨੇੜਲੀ ਖਾਲੀ ਥਾਂ ਦੀ ਸਫ਼ਾਈ ਕਰਵਾਈ, ਪੁਲਿਸ ਗਸ਼ਤ ਵਧਾਈ; ਨਸ਼ਾ ਤਸਕਰੀ ਦੀ ਸੂਚਨਾ ‘ਸੇਫ਼ ਪੰਜਾਬ’ ਹੈਲਪਲਾਈਨ 9779-100-200 ’ਤੇ ਦੇਣ ਦੀ ਅਪੀਲ
ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਤਾਲਮੇਲ ਨਾਲ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧ ਮਜ਼ਬੂਤ ਕੀਤੇ ਜਾ ਰਹੇ ਹਨ।
News Varta Editorial Staff•Digital Edition
SHARE THIS STORY


ਮਾਲੇਰਕੋਟਲਾ, 17 ਅਕਤੂਬਰ ( ਸੂਤਰ )
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਉਪਰਾਲੇ ਤੇਜ਼ ਕੀਤੇ ਗਏ ਹਨ। ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਤਾਲਮੇਲ ਨਾਲ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧ ਮਜ਼ਬੂਤ ਕੀਤੇ ਜਾ ਰਹੇ ਹਨ।
ਇਸ ਸਬੰਧੀ ਡੀ.ਐਸ.ਪੀ. (ਐਚ) ਸੁਮੀਤ ਸੂਦ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਨਾਖ਼ਤ ਕੀਤੇ 7 ਨਸ਼ਾ ਪ੍ਰਭਾਵਿਤ ਹਾਟਸਪਾਟਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਕਮਲ ਸਿਨੇਮਾ ਨੇੜਲੀ ਖਾਲੀ ਥਾਂ ’ਤੇ ਨਸ਼ਿਆਂ ਦੀ ਵਰਤੋਂ ਸਬੰਧੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਨਗਰ ਕੌਂਸਲ ਦੇ ਸਹਿਯੋਗ ਨਾਲ ਸਫ਼ਾਈ ਕਰਵਾਈ ਗਈ। ਇਸ ਕਾਰਜ ਲਈ ਕਰਮਚਾਰੀਆਂ ਅਤੇ ਜੇ.ਸੀ.ਬੀ. ਮਸ਼ੀਨ ਦੀ ਸਹਾਇਤਾ ਲਈ ਗਈ। ਇਸ ਸਥਾਨ ’ਤੇ ਪੁਲਿਸ ਗਸ਼ਤ ਵੀ ਵਧਾਈ ਗਈ ਹੈ ਤਾਂ ਜੋ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।
ਡੀ.ਐਸ.ਪੀ. (ਐਚ) ਸੁਮੀਤ ਸੂਦ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਤਿੰਨ-ਪੱਖੀ ਰਣਨੀਤੀ ਅਪਣਾਈ ਗਈ ਹੈ, ਜਿਸ ਤਹਿਤ ਨਸ਼ਾ ਤਸਕਰੀ ਵਿਰੁੱਧ ਕਾਨੂੰਨੀ ਕਾਰਵਾਈ, ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਅਤੇ ਪੀੜਤਾਂ ਨੂੰ ਇਲਾਜ ਤੇ ਮੁੜ ਵਸੇਬੇ ਨਾਲ ਜੋੜਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਲਈ ਦੁਰਵਰਤੋਂ ਹੋਣ ਵਾਲੀਆਂ ਥਾਵਾਂ ਨੂੰ ਸੁਰੱਖਿਅਤ ਬਣਾਉਣਾ ਵੀ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ।
ਡੀ.ਐਸ.ਪੀ. (ਐਚ) ਸੁਮੀਤ ਸੂਦ ਨੇ ਸਪੱਸ਼ਟ ਕੀਤਾ ਕਿ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਸਬੰਧੀ ਕੋਈ ਵੀ ਜਾਣਕਾਰੀ ਪੰਜਾਬ ਸਰਕਾਰ ਦੀ ‘ਸੇਫ਼ ਪੰਜਾਬ’ ਐਂਟੀ ਡਰੱਗ ਹੈਲਪਲਾਈਨ ਦੇ ਵਟਸਐਪ ਨੰਬਰ 9779-100-200 ’ਤੇ ਸਾਂਝੀ ਕੀਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਲਈ ਕਾਨੂੰਨ ਦੀ ਸਖ਼ਤੀ ਅਤੇ ਨਸ਼ਾ ਪੀੜਤਾਂ ਲਈ ਇਲਾਜ ਤੇ ਹਮਦਰਦੀ ਇਸ ਮੁਹਿੰਮ ਦੇ ਅਹਿਮ ਪਹਿਲੂ ਹਨ। ਨੌਜਵਾਨਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੇ ਨਾਲ ਹਰ ਪਰਿਵਾਰ ਅਤੇ ਮੁਹੱਲੇ ਦੀ ਸਰਗਰਮ ਭਾਗੀਦਾਰੀ ਨਸ਼ਾ ਮੁਕਤ ਮਾਲੇਰਕੋਟਲਾ ਦੀ ਸਿਰਜਣਾ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀ ਹੈ





