News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 17°C
BREAKING NEWS
Front Page
EN

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਕੀਤੀ ਰੈਸ਼ਨੇਲਾਈਜੇਸ਼ਨ

ਜ਼ਿਲ੍ਹੇ ਵਿੱਚ 02 ਨਵੇਂ ਪੋਲਿੰਗ ਸਟੇਸ਼ਨ ਬਣਾਉਣ ਦੀ ਤਜਵੀਜ ਰੱਖੀ ਗਈ

News Varta Editorial Staff•Digital Edition
SHARE THIS STORY
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਕੀਤੀ ਰੈਸ਼ਨੇਲਾਈਜੇਸ਼ਨ
ਫ਼ਤਹਿਗੜ੍ਹ ਸਾਹਿਬ 22 ਅਕਤੂਬਰ ( ਸੂਤਰ )
fb_img_1792596002437.jpg
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਕੀਤੀ ਰੈਸ਼ਨੇਲਾਈਜੇਸ਼ਨ ਉਪਰੰਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 02 ਨਵੇਂ ਪੋਲਿੰਗ ਸਟੇਸ਼ਨ ਬਣਾਉਣ ਦੀ ਤਜਵੀਜ ਰੱਖੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
img-20261021-wa0005.jpg
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਰੈਸ਼ਨੇਲਾਈਜੇਸ਼ਨ ਕਰਨ ਲਈ ਇੱਕ ਪੋਲਿੰਗ ਸਟੇਸ਼ਨ ਦੀ ਗਿਣਤੀ 1200 ਨਿਰਧਾਰਿਤ ਕੀਤੀ ਗਈ ਹੈ ਪਰ ਜ਼ਿਲ੍ਹੇ ਵਿੱਚ 1200 ਤੋਂ ਵੱਧ ਵੋਟਾਂ ਦੀ ਗਿਣਤੀ ਵਾਲਾ ਕੋਈ ਵੀ ਪੋਲਿੰਗ ਬੂਥ ਨਹੀਂ ਹੈ ਪਰ ਵੋਟਰਾਂ ਦੀ ਸਹੂਲਤ ਦੀ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਧਾਨ ਸਭਾ ਚੋਣ ਹਲਕਾ 54-ਬੱਸੀ ਪਠਾਣਾਂ(ਅ.ਜ) ਵਿੱਚ 02 ਨਵੇਂ ਬੂਥ ਸਰਕਾਰੀ ਐਲੀਮੈਂਟਰੀ ਸਕੂਲ, ਬਦੇਸ਼ ਖੁਰਦ, ਸਰਕਾਰੀ ਮਿਡਲ ਸਕੂਲ, ਧਿਆਨੂ ਮਾਜਰਾ, ਬਣਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹੇ ਵਿੱਚ ਕੁੱਲ 573 ਪੋਲਿੰਗ ਸਟੇਸ਼ਨ ਹਨ ਅਤੇ 02 ਨਵੇਂ ਪੋਲਿੰਗ ਸਟੇਸ਼ਨ ਬਨਣ ਨਾਲ ਕੁੱਲ 575 ਪੋਲਿੰਗ ਸਟੇਸ਼ਨ ਹੋ ਜਾਣਗੇ। ਜਿਨ੍ਹਾਂ ਵਿੱਚੋਂ ਵਿਧਾਨ ਸਭਾ ਹਲਕਾ 054- ਬਸੀ ਪਠਾਣਾ ਵਿੱਚ 185 ਪੋਲਿੰਗ ਸਟੇਸ਼ਨ ਹੋਣਗੇ। ਜਦਕਿ ਚੋਣ ਹਲਕਾ 55-ਫਤਿਹਗੜ੍ਹ ਸਾਹਿਬ ਵਿੱਚ 214 ਪੋਲਿੰਗ ਸਟੇਸ਼ਨ ਅਤੇ 56-ਅਮਲੋਹ ਵਿਖੇ 176 ਪੋਲਿੰਗ ਸਟੇਸ਼ਨ ਹਨ,ਇਨ੍ਹਾਂ ਦੋਵੇਂ ਵਿਧਾਨਸਭਾ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਕੋਈ ਤਜਵੀਜ਼ ਨਹੀਂ ਪ੍ਰਾਪਤ ਹੋਈ।
img_20261021_195913.jpg

More from News Varta