News Varta
News Varta

News that Matters. Journalism that Acts

RNI NO. PUNPUN 2013/59060 | MSME NO. UD-PB-16367 | 27°C
BREAKING NEWS
Front Page
EN

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਨਿੱਤਰਿਆ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ, ਐਸ.ਡੀ.ਐਮਜ਼ ਵੱਲੋਂ ਟੀਮਾਂ ਸਮੇਤ ਵੱਖ-ਵੱਖ ਪਿੰਡਾਂ ਵਿੱਚ ਪੈਟਰੋਲਿੰਗ

ਮੌਕੇ ’ਤੇ ਪਹੁੰਚ ਕੇ ਬੁਝਾਈ ਅੱਗ ਅਤੇ ਅਤੇ ਕਿਸਾਨਾਂ ਨੂੰ ਸੁਚੱਜੇ ਪ੍ਰਬੰਧਨ ਲਈ ਕੀਤਾ ਪ੍ਰੇਰਿਤ

News Varta Editorial Staff•Digital Edition
SHARE THIS STORY
ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਨਿੱਤਰਿਆ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ, ਐਸ.ਡੀ.ਐਮਜ਼ ਵੱਲੋਂ ਟੀਮਾਂ ਸਮੇਤ ਵੱਖ-ਵੱਖ ਪਿੰਡਾਂ ਵਿੱਚ ਪੈਟਰੋਲਿੰਗ
fb_img_1793115418269.jpg
fb_img_1793115421373.jpg
fb_img_1793115424292.jpg
fb_img_1793115431513.jpg
ਤਰਨ ਤਾਰਨ, 28 ਅਕਤੂਬਰ ( ਸੂਤਰ )
img_20260705_132339.jpg
ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀਆਂ ਹਦਾਇਤਾਂ ' ਤੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫੀਲਡ ਵਿੱਚ ਨਿੱਤਰਿਆ ਹੋਇਆ ਹੈ। ਉੱਪ ਮੰਡਲ ਮੈਜਿਸਟ੍ਰੇਟ ਤਰਨ ਤਾਰਨ ਡਾ. ਕਰਨਵੀਰ ਸਿੰਘ, ਉੱਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ, ਉੱਪ ਮੰਡਲ ਮੈਜਿਸਟ੍ਰੇਟ ਪੱਟੀ ਅਮਨਦੀਪ ਅਤੇ ਉੱਪ ਮੰਡਲ ਮੈਜਿਸਟ੍ਰੇਟ ਭਿੱਖੀਵਿੰਡ ਜਗਦੀਪ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਦੀ ਪੈਟਰੋਲਿੰਗ ਕੀਤੀ ਗਈ। ਇਸ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਰਵਾਈ ਕੀਤੀ ਗਈ ਅਤੇ ਮੌਕੇ ’ਤੇ ਲੱਗੀ ਅੱਗ ਨੂੰ ਬੁਝਾਇਆ ਗਿਆ।
file_00000000b634821185734badc9b7ac28.png
ਇਸ ਦੌਰਾਨ ਟੀਮਾਂ ਵੱਲੋਂ ਤੂਤ, ਗਜ਼ਲ, ਨਦੋਹਰ, ਪੱਟੀ, ਪਨਗੋਟਾ, ਰੱਤਾ ਗੁੱਦਾ, ਹਰੀਕੇ, ਭੰਗਾਲਾ, ਰਾਧਲਕੇ, ਰਸੂਲਪੁਰ, ਵਲਟੋਹਾ, ਮੁੱਠੀਆਂਵਾਲਾ ਕੋਟ ਦਾਤਾ ਝਿੰਗੜੀ, ਨਬੀਪੁਰ, ਮਹਿਦੀਪੁਰ, ਸੁਰ ਸਿੰਘ, ਡੱਲ, ਉਸਮਾ, ਨੌਸ਼ਹਿਰਾ ਪੰਨੂਆਂ, ਠੱਠੀਆਂ ਮਹੰਤਾਂ, ਚੋਹਲਾ ਸਾਹਿਬ, ਰੱਤੋਕੇ, ਮਾਛੀਕੇ, ਭੂਰਾ, ਕਰੀਮਪੁਰਾ ਆਦਿ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।
img_20261008_123514.jpg
ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਦੇ ਨਾਲ-ਨਾਲ ਸਖ਼ਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੰਭਾਲ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਮਿੱਟੀ ਵਿੱਚ ਮੌਜੂਦ ਮਿੱਤਰ ਕੀੜੇ ਤੇ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ। ਇਸ ਨਾਲ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਜਾਂ ਬੇਲਰ ਵਰਗੀ ਖੇਤੀ ਮਸ਼ੀਨਰੀ ਰਾਹੀਂ ਗੰਢਾਂ ਬਣਵਾ ਕੇ ਇਸ ਦੀ ਸੁਚੱਜੀ ਵਰਤੋਂ ਕਰਨ।

More from News Varta